ਪ੍ਰਵਾਸੀਆਂ ਨੇ ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰਕੇ ਲਾਹੀ ਦਸਤਾਰ!
ਪੰਜਾਬ ਵਿੱਚ ਲਗਾਤਾਰ ਹੀ ਪ੍ਰਵਾਸੀਆਂ ਦਾ ਹੁਣ ਦਬਦਬਾ ਵਧਦਾ ਦਿਖਾਈ ਦੇ ਰਿਹਾ ਹੈ। ਇਹ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਹੁਣ ਪ੍ਰਵਾਸੀ ਮਜ਼ਦੂਰਾਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਜਾਂਦੀ ਹੈ। ਪ੍ਰਵਾਸੀਆਂ ਵੱਲੋਂ ਸਿੱਖ ਨੌਜਵਾਨਾਂ ਨਾਲ ਗੁੰਡਾਗਰਦੀ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਤੋਂ ਗੁਰੂ ਤੋਂ ਸਾਹਮਣੇ ਆਇਆ ਹੈ,
By : Makhan shah
ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੀ ਪ੍ਰਵਾਸੀਆਂ ਦਾ ਹੁਣ ਦਬਦਬਾ ਵਧਦਾ ਦਿਖਾਈ ਦੇ ਰਿਹਾ ਹੈ। ਇਹ ਇੰਨਾ ਜ਼ਿਆਦਾ ਵਧ ਚੁੱਕਿਆ ਹੈ ਕਿ ਹੁਣ ਪ੍ਰਵਾਸੀ ਮਜ਼ਦੂਰਾਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਕੀਤੀ ਜਾਂਦੀ ਹੈ। ਪ੍ਰਵਾਸੀਆਂ ਵੱਲੋਂ ਸਿੱਖ ਨੌਜਵਾਨਾਂ ਨਾਲ ਗੁੰਡਾਗਰਦੀ ਦਾ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਤੋਂ ਗੁਰੂ ਤੋਂ ਸਾਹਮਣੇ ਆਇਆ ਹੈ, ਜਿੱਥੇ ਪ੍ਰਵਾਸੀਆਂ ਵੱਲੋਂ ਇਕੱਠੇ ਹੋ ਕੇ ਸਿੱਖ ਨੌਜਵਾਨਾਂ ਦੇ ਨਾਲ ਕੁੱਟਮਾਰ ਕੀਤੀ ਗਈ ਤੇ ਉਹਨਾਂ ਦੀ ਦਸਤਾਰ ਤੱਕ ਉਤਾਰ ਦਿੱਤੀ ਗਈ।
ਇਸ ਦੌਰਾਨ ਜੰਡਿਆਲਾ ਗੁਰੂ ਤੋਂ ਜਾ ਰਹੇ ਸੋਨੂ ਜੰਡਿਆਲਾ ਨਾਮਕ ਸਮਾਜ ਸੇਵੀ ਨੌਜਵਾਨ ਵੱਲੋਂ ਮੌਕੇ ’ਤੇ ਖੜ੍ਹ ਕੇ ਸਿੱਖ ਨੌਜਵਾਨਾਂ ਦੀ ਜਾਨ ਬਚਾਈ ਗਈ ਅਤੇ ਉਨ੍ਹਾਂ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਨੇ ਗੁੰਡਾਗਰਦੀ ਬੰਦ ਨਾ ਕੀਤੀ ਤਾਂ ਇਸ ਦੇ ਨਤੀਜੇ ਠੀਕ ਨਹੀਂ ਹੋਣਗੇ।
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੂ ਜੰਡਿਆਲਾ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਨਿੱਜੀ ਕੰਮ ਤੋਂ ਵਾਪਸ ਘਰ ਆ ਰਹੇ ਸਨ ਤਾਂ ਰਸਤੇ ਵਿੱਚ ਜੰਡਿਆਲਾ ਗੁਰੂ ਦਾਣਾ ਮੰਡੀ ਨਜ਼ਦੀਕ ਕੁਝ ਪ੍ਰਵਾਸੀ ਮਜ਼ਦੂਰ ਸਿੱਖ ਨੌਜਵਾਨ ਦੀ ਕੁੱਟਮਾਰ ਕਰ ਰਹੇ ਸੀ ਤੇ ਉਸਦੀ ਦਸਤਾਰ ਵੀ ਉਤਾਰ ਦਿੱਤੀ ਸੀ। ਜਦੋਂ ਉਹਨਾਂ ਨੇ ਖੁਦ ਰੋਕ ਕੇ ਇਸ ਸਬੰਧੀ ਗੱਲਬਾਤ ਕੀਤੀ ਤਾਂ ਪ੍ਰਵਾਸੀ ਲੋਕਾਂ ਦੀ ਉਸ ਸਮੇਂ ਬਹੁਤ ਗਿਣਤੀ ਹੋਣ ਕਰਕੇ ਉਹਨਾਂ ਨੇ ਮੇਰੇ ਨਾਲ ਵੀ ਬਦਸਲੂਕੀ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਂ ਮੌਕੇ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਤੇ ਪ੍ਰਵਾਸੀ ਲੋਕਾਂ ਨੂੰ ਵੀ ਤਾੜਨਾ ਕੀਤੀ ਅਤੇ ਜਿਸ ਠੇਕੇਦਾਰ ਕੋਲ ਉਹ ਕੰਮ ਕਰਦੇ ਸੀ ਉਸ ਨਾਲ ਵੀ ਫੋਨ ਤੇ ਗੱਲਬਾਤ ਕਰਕੇ ਮਾਹੌਲ ਨੂੰ ਸ਼ਾਂਤ ਕਰਵਾਇਆ।
ਦੂਜੇ ਪਾਸੇ ਇਸ ਮਾਮਲੇ ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਤੱਕ ਇਸ ਸਬੰਧੀ ਕਿਸੇ ਵੀ ਵਿਅਕਤੀ ਵੱਲੋਂ ਉਹਨਾਂ ਨੂੰ ਦਰਖਾਸਤ ਨਹੀਂ ਆਈ ਪਰ ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਜ਼ਰੂਰ ਹੋ ਰਹੀ ਹੈ। ਉਹਨਾਂ ਕਿਹਾ ਕਿ ਅਗਰ ਪੁਲਿਸ ਕੋਲ ਇਸ ਸਬੰਧੀ ਦਰਖਾਸਤ ਆਉਂਦੀ ਹੈ ਤਾਂ ਉਸਦੀ ਜਾਂਚ ਕਰਕੇ ਬਣਦੀ ਕਾਰਵਾਈ ਕਰਨਗੇ।