Begin typing your search above and press return to search.

ਪੀਐਮ ਮੋਦੀ ਨੇ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪ੍ਰਗਟ ਕੀਤਾ ਦੁੱਖ

ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦਿਹਾਂਤ ਹੋ ਗਿਆ। ਜਿਸਦੇ ਚਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਪੀਐਮ ਮੋਦੀ ਨੇ ਇੱਕ ਪੱਤਰ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਲਿੱਖਿਆ,

ਪੀਐਮ ਮੋਦੀ ਨੇ ਅਦਾਕਾਰ ਜਸਵਿੰਦਰ ਭੱਲਾ ਦੇ ਦਿਹਾਂਤ ’ਤੇ ਪ੍ਰਗਟ ਕੀਤਾ ਦੁੱਖ
X

Makhan shahBy : Makhan shah

  |  27 Aug 2025 3:23 PM IST

  • whatsapp
  • Telegram

ਨਵੀਂ ਦਿੱਲੀ - ਸ਼ੇਖਰ ਰਾਏ : ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ 22 ਅਗਸਤ ਨੂੰ ਦਿਹਾਂਤ ਹੋ ਗਿਆ। ਜਿਸਦੇ ਚਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਪੀਐਮ ਮੋਦੀ ਨੇ ਇੱਕ ਪੱਤਰ ਜਸਵਿੰਦਰ ਭੱਲਾ ਦੀ ਪਤਨੀ ਪਰਮਦੀਪ ਕੌਰ ਭੱਲਾ ਨੂੰ ਲਿੱਖਿਆ, ਜਿਸ ਵਿੱਚ ਉਨ੍ਹਾਂ ਨੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਲਿੱਖਿਆ, ''ਮੈਨੂੰ ਜਸਵਿੰਦਰ ਭੱਲਾ ਜੀ ਦੇ ਦੇਹਾਂਤ ਦੀ ਖ਼ਬਰ ਬਹੁਤ ਦੁੱਖ ਅਤੇ ਦਰਦ ਨਾਲ ਮਿਲੀ। ਉਨ੍ਹਾਂ ਦਾ ਦੇਹਾਂਤ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਪੰਜਾਬੀ ਸਿਨੇਮਾ ਦੇ ਪ੍ਰਸਿੱਧ ਅਦਾਕਾਰ ਸ਼੍ਰੀ ਜਸਵਿੰਦਰ ਭੱਲਾ ਜੀ ਨੂੰ ਉਨ੍ਹਾਂ ਦੇ ਹਾਸਰਸ ਸ਼ੈਲੀ ਲਈ ਵਿਆਪਕ ਤੌਰ 'ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਲੋਕਾਂ ਦੇ ਜੀਵਨ ਵਿੱਚ ਮੁਸਕਰਾਹਟ ਅਤੇ ਖੁਸ਼ੀਆਂ ਲਿਆਂਦੀਆਂ।''


ਦੱਸ ਦੇਈਏ ਕਿ ਇਸ ਪੱਤਰ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਹੈ। ਮਰਹੂਮ ਜਸਵਿੰਦਰ ਭੱਲਾ ਪਿਛਲੇ ਕਈ ਦਿਨਾਂ ਤੋਂ ਬੇਹੱਦ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਤ ਖ਼ਰਾਬ ਹੋਣ ਕਾਰਨ ਉਹਨਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ ‘ਚ ਆਖਿਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਘਰ ਜਾਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਸੀ।

Next Story
ਤਾਜ਼ਾ ਖਬਰਾਂ
Share it