ਪੀਐਮ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਯਾਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵੀਰ ਬਾਲ ਦਿਵਸ’ ਮਨਾਇਆ ਗਿਆ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦਿਹਾੜੇ ਨੂੰ ਲੈ ਕੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸਿੱਖ ਸਖ਼ਸ਼ੀਅਤਾਂ ਅਤੇ ਬੱਚੇ ਸ਼ਾਮਲ ਹੋਏ। ਇਸ ਮੌਕੇ ਪੀਐਮ ਨਰਿੰਦਰ ਮੋਦੀ ਵੱਲੋਂ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।
By : Makhan shah
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਵੀਰ ਬਾਲ ਦਿਵਸ’ ਮਨਾਇਆ ਗਿਆ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦਿਹਾੜੇ ਨੂੰ ਲੈ ਕੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਵਿਚ ਸਿੱਖ ਸਖ਼ਸ਼ੀਅਤਾਂ ਅਤੇ ਬੱਚੇ ਸ਼ਾਮਲ ਹੋਏ। ਇਸ ਮੌਕੇ ਪੀਐਮ ਨਰਿੰਦਰ ਮੋਦੀ ਵੱਲੋਂ ਦਸਮ ਪਿਤਾ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।
ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਵੀਰ ਬਾਲ ਦਿਵਸ ਮਨਾਇਆ ਗਿਆ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸਮ ਪਿਤਾ ਦੇ ਲਾਲਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਨਾ ਸਾਰਿਆਂ ਲਈ ਜ਼ਰੂਰੀ ਐ, ਕਿਉਂਕਿ ਉਨ੍ਹਾਂ ਨੇ ਬਹੁਤ ਛੋਟੀ ਉਮਰ ਵਿਚ ਮੁਗ਼ਲ ਸਰਕਾਰ ਅੱਗੇ ਨਾ ਝੁਕਦਿਆਂ ਸ਼ਹਾਦਤ ਦੇ ਦਿੱਤੀ। ਉਨ੍ਹਾਂ ਆਖਿਆ ਕਿ ਬੇਸ਼ੱਕ ਸਾਹਿਬਜ਼ਾਦਿਆਂ ਦੀ ਉਮਰ ਛੋਟੀ ਸੀ ਪਰ ਉਨ੍ਹਾਂ ਦੇ ਹੌਂਸਲੇ ਆਸਮਾਨ ਤੋਂ ਵੀ ਜ਼ਿਆਦਾ ਉਚੇ ਸੀ। ਉਨ੍ਹਾਂ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਨੇ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਦਿੱਤੀ ਪਰ ਉਹ ਆਪਣੇ ਮਾਰਗ ਤੋਂ ਨਹੀਂ ਥਿੜਕੇ।
ਅੱਜ, ਵੀਰ ਬਾਲ ਦਿਵਸ 'ਤੇ ਅਸੀਂ ਸਾਹਿਬਜ਼ਾਦਿਆਂ ਦੀ ਲਾਸਾਨੀ ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕਰਦੇ ਹਾਂ। ਛੋਟੀ ਉਮਰ 'ਚ,ਆਪਣੀ ਬਹਾਦਰੀ ਨਾਲ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੇ ਹੋਏ,ਉਹ ਆਪਣੀ ਆਸਥਾ ਅਤੇ ਸਿਧਾਂਤਾਂ 'ਤੇ ਅਡੋਲ ਰਹੇ। ਉਨ੍ਹਾਂ ਦੀ ਕੁਰਬਾਨੀ ਬਹਾਦਰੀ ਅਤੇ ਆਪਣੀਆਂ ਕਦਰਾਂ-ਕੀਮਤਾਂ ਪ੍ਰਤੀ ਪ੍ਰਤੀਬੱਧਤਾ ਦੀ ਇੱਕ ਰੋਸ਼ਨ ਮਿਸਾਲ ਹੈ। ਅਸੀਂ…
— Narendra Modi (@narendramodi) December 26, 2024
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਜਨਵਰੀ 2022 ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸਤਿਕਾਰ ਵਜੋਂ ਦੇਸ਼ ਭਰ ਵਿਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦਾ ਐਲਾਨ ਕੀਤਾ ਸੀ, ਉਦੋਂ ਤੋਂ ਹੀ 26 ਦਸੰਬਰ ਨੂੰ ਦੇਸ਼ ਭਰ ਵਿਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਜਾਂਦਾ ਏ।