ਪੁਲਿਸ ਨੇ ਗ੍ਰਿਫਤਾਰ ਕਿਸਾਨਾਂ ਨੂੰ ਹਸਪਤਾਲ ਦੇ ਕੈਦੀ ਵਾਰਡ 'ਚ ਕਰਾਇਆ ਦਾਖਲ
ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸਮੇ-ਸਮੇ ਤੇ ਸੰਘਰਸ਼ ਕਰਨ ਪੈਂਦਾ ਰਿਹਾ, ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਸਿੱਧੂਪੁਰ ਪਿੰਡ ਤੋਂ ਸਾਹਮਣੇ ਆਇਆ ਜਿਥੇ ਕਿਸਾਨਾਂ ਵਲੋਂ ਪਿੰਡ ਦੇ ਇਕ ਛੋਟੇ ਜੇ ਮਸਲੇ ਨੂੰ ਲੈ ਕੇ ਕਰੀਬ 10 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰਨਾ ਪਿਆ, ਜਿਸ ਤੇ ਪੁਲਿਸ ਵਲੋਂ ਕਿਸਾਨਾਂ ਨੂੰ ਗ੍ਰਿਫਤਾਰ ਕਰ ਕਰ ਸ਼੍ਰੀ ਮੁਕਤਸਰ ਸਾਹਿਬ ਦੀ ਜੇਲ ਵਿਚ ਬੰਦ ਕਰ ਦਿੱਤਾ ਗਿਆ,

ਬਠਿੰਡਾ : ਕਿਸਾਨਾਂ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਸਮੇ-ਸਮੇ ਤੇ ਸੰਘਰਸ਼ ਕਰਨ ਪੈਂਦਾ ਰਿਹਾ, ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਸਿੱਧੂਪੁਰ ਪਿੰਡ ਤੋਂ ਸਾਹਮਣੇ ਆਇਆ ਜਿਥੇ ਕਿਸਾਨਾਂ ਵਲੋਂ ਪਿੰਡ ਦੇ ਇਕ ਛੋਟੇ ਜੇ ਮਸਲੇ ਨੂੰ ਲੈ ਕੇ ਕਰੀਬ 10 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰਨਾ ਪਿਆ, ਜਿਸ ਤੇ ਪੁਲਿਸ ਵਲੋਂ ਕਿਸਾਨਾਂ ਨੂੰ ਗ੍ਰਿਫਤਾਰ ਕਰ ਕਰ ਸ਼੍ਰੀ ਮੁਕਤਸਰ ਸਾਹਿਬ ਦੀ ਜੇਲ ਵਿਚ ਬੰਦ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਸਰਕਾਰ ਦੀ ਇਸ ਧੱਕੇਸ਼ਾਹੀ ਖਿਲਾਫ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਵਰਕਰਾਂ ਵੱਲੋਂ ਜੇਲ ਵਿੱਚ ਹੀ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ, ਇਸ ਦੇ ਚਲਦੇ ਪੁਲਿਸ ਪ੍ਰਸ਼ਾਸਨ ਵਲੋਂ 7 ਕਿਸਾਨਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਦੀ ਜੇਲ ਵਿੱਚੋ ਰਿਹਾ ਕਰ ਦਿੱਤਾ ਗਿਆ ਸੀ,
ਕਿਸਾਨਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਬੀਤੀ ਸ਼ਾਮ ਡਿਪਟੀ ਕਮਿਸ਼ਨਰ ਦਫਤਰ ਬਠਿੰਡਾ ਅੱਗੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਕਰੀਬ 6 ਕਿਸਾਨਾਂ ਨੂੰ ਗ੍ਰਿਫਤਾਰ ਕਰ ਕੇ ਸਰਕਾਰੀ ਹਸਪਤਾਲ ਦੇ ਕੈਦੀ ਵਾਰਡ ਵਿੱਚ ਦਾਖਲ ਕਰਵਾ ਦਿੱਤਾ ਗਿਆ,
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜਿਲਾ ਪ੍ਰਧਾਨ ਬਲਦੇਵ ਸਿੰਘ ਸਦੋਹਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨਾਂ ਦੀ ਜਥੇਬੰਦੀ ਦੇ ਕਰੀਬ 100 ਤੋਂ ਉੱਪਰ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਕੀਤਾ ਗਿਆ ਹੈ। ਇਸੇ ਰੋਸ ਵਜੋਂ ਉਹਨਾਂ ਵੱਲੋਂ ਇਹ ਭੁੱਖ ਹੜਤਾਲ ਕੀਤੀ ਗਈ ਸੀ ਤੇ ਅੱਜ ਉਹਨਾਂ ਵੱਲੋਂ ਫੇਰ ਭੁੱਖ ਹੜਤਾਲ ਸ਼ੁਰੂ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਜਿਨ੍ਹਾਂ ਸਮਾਂ ਪੰਜਾਬ ਸਰਕਾਰ ਗ੍ਰਿਫਤਰ ਕੀਤੇ ਗਏ ਕਿਸਾਨਾਂ ਨੂੰ ਰਿਹਾ ਨਹੀਂ ਕਰਦੀ ਅਤੇ ਪਿੰਡ ਵਿੱਚ ਚੱਲ ਰਹੇ ਸੰਘਰਸ਼ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਓਦੋ ਤੱਕ ਉਹ ਭੁੱਖ ਹੜਤਾਲ ਇਸੇ ਤਰ੍ਹਾਂ ਜਾਰੀ ਰੱਖਣਗੇ, ਅਤੇ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਦਾ ਜਵਾਬ ਕਿਸਾਨਾਂ ਵੱਲੋਂ ਸੰਘਰਸ਼ ਕਰਕੇ ਦਿੱਤਾ ਜਾਵੇਗਾ।