ਪੁਲਿਸ ਨੇ ਨਸ਼ਾ ਤਸਕਰ ਨੂੰ 4 ਕਿਲੋ 500 ਗ੍ਰਾਮ ਹੈਰੋਇਨ ਡਰੱਗ ਸਮੇਤ ਕੀਤਾ ਗ੍ਰਿਫਤਾਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਥਾਣਾ ਲੋਪੋਕੇ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 4 ਕਿੱਲੋ 500 ਗ੍ਰਾਮ ਹੈਰੋਇਨ ਦੀ ਖੇਪ ਨੂੰ ਬਰਾਮਦ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਐਚ ਐਸ ਗਿੱਲ ਨੇ...

ਅੰਮ੍ਰਿਤਸਰ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਥਾਣਾ ਲੋਪੋਕੇ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 4 ਕਿੱਲੋ 500 ਗ੍ਰਾਮ ਹੈਰੋਇਨ ਦੀ ਖੇਪ ਨੂੰ ਬਰਾਮਦ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ ਇਨਵੈਸਟੀਗੇਸ਼ਨ ਐਚ ਐਸ ਗਿੱਲ ਨੇ ਦੱਸਿਆ ਥਾਣਾ ਲੋਪੋਕੇ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਉਰਫ ਲਵ ਹੈਰੋਇਨ ਸਮੱਗਲਿੰਗ ਦਾ ਧੰਦਾ ਕਰਦਾ ਹੈ। ਜੋ ਅੱਜ ਵੀ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਖੇਪ ਲੈ ਕੇ ਪਿੰਡ ਸ਼ਹੂਰਾ ਵਿਖੇ ਘੁੰਮ ਰਿਹਾ ਹੈ।
ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਲੋਪੋਕ ਦੀ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਲਵ ਨੂੰ 4 ਕਿੱਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਅਤੇ ਇਸ ਦੇ ਉੱਪਰ ਥਾਣਾ ਲੋਪੋਕੇ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮੁਢੱਲੀ ਤਫਤੀਸ਼ ਵਿੱਚ ਸਾਹਮਣੇ ਆਇਆ ਕਿ ਉਕਤ ਆਰੋਪੀ ਹਰਪ੍ਰੀਤ ਸਿੰਘ ਉਰਫ ਲਵ ਦੇ ਪਾਕਿਸਤਾਨੀ ਸਮੱਗਲਰਾਂ ਦੇ ਨਾਲ ਸਬੰਧ ਹਨ ਅਤੇ ਇਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਅਤੇ ਇਸ ਵਿਅਕਤੀ ਦੇ ਪਾਕਿਸਤਾਨ ਨਾਲ ਕਿਸ ਤਰੀਕੇ ਸੰਪਰਕ ਬਣੇ ਸਨ ਉਸਦੀ ਹਜੇ ਜਾਂਚ ਚੱਲ ਰਹੀ ਹੈ।