Begin typing your search above and press return to search.

ਪੁਲਿਸ ਨੇ ਨਾਮੀ ਨਸ਼ਾ ਤਸਕਰ ਨੂੰ ਕੀਤਾ ਕਾਬੂ

ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ ਸੂਬੇ 'ਚ ਯੁੱਧ ਨਸ਼ੇ ਵਿਰੋਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਕਾਰਵਾਈ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗਿਰਫ਼ਤਾਰ ਕੀਤਾ ਗਿਆ।ਗਿਰਫ਼ਤਾਰ ਨੌਜਵਾਨ ਦੀ ਪਹਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ ਤਿੰਨ ਕਿਲੋ ਹੀਰੋਇਨ ਦੋ ਪਿਸਤੌਲ ਅਤੇ 100 ਜਿੰਦੇ ਰੌਂਦ ਬਰਾਮਦ ਕੀਤੇ ਹਨ।

ਪੁਲਿਸ ਨੇ ਨਾਮੀ ਨਸ਼ਾ ਤਸਕਰ ਨੂੰ ਕੀਤਾ ਕਾਬੂ
X

Makhan shahBy : Makhan shah

  |  23 Sept 2025 9:04 PM IST

  • whatsapp
  • Telegram

ਅੰਮ੍ਰਿਤਸਰ (ਵਿਵੇਕ ਕੁਮਾਰ): ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ ਸੂਬੇ 'ਚ ਯੁੱਧ ਨਸ਼ੇ ਵਿਰੋਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਕਾਰਵਾਈ ਹੋਏ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਜਦੋਂ ਥਾਣਾ ਰਾਮਦਾਸ ਦੀ ਪੁਲਿਸ ਅਤੇ ਸੀਆਈਏ ਸਟਾਫ ਦੀ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਨੂੰ ਗਿਰਫ਼ਤਾਰ ਕੀਤਾ ਗਿਆ।ਗਿਰਫ਼ਤਾਰ ਨੌਜਵਾਨ ਦੀ ਪਹਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਤੋਂ ਤਿੰਨ ਕਿਲੋ ਹੀਰੋਇਨ ਦੋ ਪਿਸਤੌਲ ਅਤੇ 100 ਜਿੰਦੇ ਰੌਂਦ ਬਰਾਮਦ ਕੀਤੇ ਹਨ।

ਐਸਪੀ ਦਿਹਾਤੀ ਅਦਿਤਿਆ ਵਾਇਰਰ ਨੇ ਮੀਡੀਆ ਨੂੰ ਦੱਸਿਆ ਕਿ ਗੁਰਦੀਪ ਸਿੰਘ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨੀ ਤਸਕਰ ਬਿੱਟੂ ਚਾਚਾ ਨਾਲ ਸੰਪਰਕ ਵਿੱਚ ਸੀ ਅਤੇ ਉਸ ਤੋਂ ਹੁਣ ਤੱਕ ਦੋ ਵੱਡੀਆਂ ਖੇਪਾਂ ਭਾਰਤ ਮੰਗਵਾ ਚੁੱਕਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਅਵਾਨ ਪਿੰਡ ਦੇ ਨੇੜੇ ਉਸਨੇ ਇਹ ਪਿਸਤੌਲ ਚੁੱਕੇ ਸਨ। ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ। ਇਸ ਦੇ ਨਾਲ ਹੀ ਐਸਪੀ ਨੇ ਕਿਹਾ ਕਿ ਗਿਰਫ਼ਤਾਰ ਮੁਲਜ਼ਮ ਦਾ ਹਵਾਲਾ ਨੈੱਟਵਰਕ ਨਾਲ ਵੀ ਸੰਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਪੁੱਛਗਿੱਛ ਕਰਕੇ ਉਸਦੇ ਸਾਰੇ ਨੈੱਟਵਰਕ ਅਤੇ ਅਸਲੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾਵੇਗਾ ।

ਪੁਲਿਸ ਅਧਿਕਾਰੀਆਂ ਨੇ ਇਹ ਵੀ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਪਹਿਲਾਂ ਮਲੇਸ਼ੀਆ ਵਿੱਚ ਰਹਿੰਦਾ ਸੀ ਅਤੇ 2024 ਵਿੱਚ ਵਾਪਸ ਭਾਰਤ ਆ ਕੇ ਖੇਤੀਬਾੜੀ ਕਰਨ ਲੱਗ ਪਿਆ ਸੀ। ਪਰ ਉਸਨੇ ਭੋਲੇ-ਭਾਲੇ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਲਾਲਚ ਦੇ ਕੇ ਆਪਣੇ ਜਾਲ ਵਿੱਚ ਫਸਾਇਆ ਅਤੇ ਉਹਨਾਂ ਤੋਂ ਗੈਰਕਾਨੂੰਨੀ ਕੰਮ ਕਰਵਾਉਂਦਾ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਗਿਰੋਹ ਦੇ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਹੋਰ ਨੌਜਵਾਨ ਇਸ ਜਾਲ ਵਿੱਚ ਨਾ ਫਸਣ।

Next Story
ਤਾਜ਼ਾ ਖਬਰਾਂ
Share it