ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਮਿਲ ਰਹੀਆਂ ਹਨ। ਇਸੇ ਲੜੀ 'ਚ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ..

ਅੰਮ੍ਰਿਤਸਰ : ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਵਿਚ ਪੰਜਾਬ ਪੁਲਿਸ ਨੂੰ ਵੱਡੀਆਂ ਕਾਮਯਾਬੀਆਂ ਮਿਲ ਰਹੀਆਂ ਹਨ। ਇਸੇ ਲੜੀ 'ਚ ਅੰਮ੍ਰਿਤਸਰ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਲ ਹੋਈ ਜਦੋ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਨੇ ਤਾਰਾਂ ਵਾਲਾ ਪੁਲ ਤੇ ਦੋ ਸ਼ੱਕੀ ਨਬਾਲਿਗ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ ਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ।
ਇਸ ਸੰਬਧੀ ਮੌਕੇ ਤੇ ਮੋਜੂਦ ਐੱਸ.ਟੀ.ਐੱਫ ਅਧਿਕਾਰੀ ਅਮਨਦੀਪ ਸਿੰਘ ਵਲੋ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਕਿਹਾ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ। ਕਿ ਦੋ ਨੋਜਵਾਨ ਤਾਰਾਂ ਵਾਲੇ ਪੁਲ ਤੋ ਸੁਲਤਾਨਵਿੰਡ ਦੇ ਏਰੀਏ ਵਿਚ ਹੈਰੋਇਨ ਅਤੇ ਹਥਿਆਰ ਦੀ ਖੇਪ ਦੇਣ ਲਈ ਆ ਰਹੇ ਹਨ। ਤਾਂ ਪੁਲਿਸ ਪਾਰਟੀ ਵਲੋ ਗਸਤ ਦੋਰਾਨ ਸ਼ਕੀ ਹਾਲਾਤ ਵਿਚ ਜਾ ਰਹੇ ਦੋ ਨੌਜਵਾਨਾਂ ਕੋਲੋਂ ਜਦੋ ਪੁੱਛਗਿੱਛ ਲਈ ਰੋਕਿਆ ਗਿਆ ਤਾਂ ਉਹਨਾ 'ਚੋ ਇਕ ਨੋਜਵਾਨ ਵਲੋ ਪੁਲਿਸ ਤੇ ਗੋਲੀ ਚਲਾ ਦਿੱਤੀ ਗਈ। ਇਸ ਮੌਕੇ ਪੁਲਿਸ ਦੇ ਜਵਾਬੀ ਫਾਇਰਿੰਗ ਕਰਦੇ ਹੋਏ ਇਕ ਨੋਜਵਾਨ ਜਖਮੀ ਹੋ ਗਿਆ। ਜਿਸ ਨੂੰ ਜੇਰੇ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉਹਨਾਂ ਕਿਹਾ ਕਿ ਦੋਨੋਂ ਨੌਜਵਾਨ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ। ਇਹਨਾਂ ਦੋਨਾਂ ਨੋਜਵਾਨਾ ਕੋਲੋਂ 500 ਗ੍ਰਾਮ ਹੈਰੋਇਨ ਅਤੇ ਪਿਸਟਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੋਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।