ਪੰਜਾਬ ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਬਣੇ ਭਪੇਸ਼ ਬਘੇਲ ਅੱਜ ਅੰਮ੍ਰਿਤਸਰ ਦੌਰੇ ਤੇ ਹਨ ਅਤੇ ਇਸ ਦੌਰਾਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਉਹਨਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਅਤੇ ਇਹ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ

By : Makhan shah
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਇੰਚਾਰਜ ਬਣੇ ਭਪੇਸ਼ ਬਘੇਲ ਅੱਜ ਅੰਮ੍ਰਿਤਸਰ ਦੌਰੇ ਤੇ ਹਨ ਅਤੇ ਇਸ ਦੌਰਾਨ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਉਹਨਾਂ ਨੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਅਤੇ ਇਹ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ. ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਵਾਲੇ ਇੱਕ ਵੱਡੀ ਜਿੰਮੇਵਾਰੀ ਉਹਨਾਂ ਨੂੰ ਮਿਲੀ ਹੈ ਅਤੇ ਜਿਸਦਾ ਸ਼ੁਕਰਾਨਾ ਕਰਨ ਉਹ ਅੱਜ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਹਨ ਅਤੇ ਰਸਤੇ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ।
ਆਮ ਆਦਮੀ ਪਾਰਟੀ ਤੇ ਕਟਾਸ ਕਸਦਿਆਂ ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ ਖੁਦ ਨੂੰ ਸਿਆਸਤ ਵਿੱਚ ਰੱਖ ਕੇ ਚਮਕਾਉਣਾ ਚਾਹੁੰਦੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਸੱਤਾ ਦੇ ਵਿੱਚ ਆਈ ਸੀ ਤਾਂ ਉਦੋਂ ਹੀ ਨਸ਼ਾ ਖਤਮ ਕਰਨ ਦੀਆਂ ਗੱਲਾਂ ਕਰ ਰਹੀ ਸੀ ਲੇਕਿਨ ਹਜੇ ਤੱਕ ਪੰਜਾਬ ਚੋਂ ਨਸ਼ਾ ਖਤਮ ਨਹੀਂ ਹੋਇਆ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਭਾਰਤੀਆਂ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਡੋਨਾਲ ਟਰੰਪ ਅਤੇ ਨਰਿੰਦਰ ਮੋਦੀ ਦੋਵਾਂ ਦੀ ਆਪਸ ਵਿੱਚ ਜਾਰੀ ਹੈ।
ਲੇਕਿਨ ਫਿਰ ਵੀ ਹੱਥਾਂ ਦੇ ਵਿੱਚ ਹੱਥ ਘੜੀਆਂ ਤੇ ਬੇੜੀਆਂ ਲਗਾ ਕੇ ਭਾਰਤੀਆਂ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਭੇਜਣਾ ਬਹੁਤ ਹੀ ਮੰਦਭਾਗਾ ਹੈ। ਉਹਨਾਂ ਕਿਹਾ ਕਿ ਛੋਟੇ ਦੇਸ਼ਾਂ ਦੇ ਰਾਸ਼ਟਰਪਤੀ ਖੁਦ ਆਪਣੇ ਜਹਾਜ ਭੇਜ ਕੇ ਆਪਣੇ ਨਾਗਰਿਕਾਂ ਨੂੰ ਵਾਪਸ ਲੈ ਕੇ ਆ ਰਹੇ ਸਨ। ਲੇਕਿਨ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਆਖਿਰ ਵਿੱਚ ਉਹਨਾਂ ਨੇ ਕਿਹਾ ਕਿ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਬਦਲਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਇਹ ਸਿਰਫ ਅਫਵਾਵਾਂ ਹਨ ਇਸ ਤੇ ਯਕੀਨ ਨਾ ਕੀਤਾ ਜਾਵੇÍ


