Punjab News: ਪੰਜਾਬ ਸਣੇ ਕਈ ਸੂਬਿਆਂ ਵਿੱਚ 7 ਸਤੰਬਰ ਤੱਕ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਬੰਦ
ਹੜ੍ਹ ਕਾਰਨ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਲਿਆ ਗਿਆ ਫ਼ੈਸਲਾ

By : Annie Khokhar
Punjab School Holidays Due To Flood: ਉੱਤਰੀ ਭਾਰਤ ਵਿੱਚ ਲਗਾਤਾਰ ਮੀਂਹ ਅਤੇ ਹੜ੍ਹ ਵਰਗੇ ਹਾਲਾਤਾਂ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਸ਼ਾਸਨ ਨੇ ਕੱਲ੍ਹ ਯਾਨੀ 4 ਸਤੰਬਰ 2025 ਨੂੰ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਰਹਿਣਗੇ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਛੁੱਟੀਆਂ ਬਾਰੇ ਸਹੀ ਜਾਣਕਾਰੀ ਲਈ ਆਪਣੇ-ਆਪਣੇ ਸਕੂਲਾਂ ਨਾਲ ਸੰਪਰਕ ਕਰਨ। ਗੱਲ ਪੰਜਾਬ ਦੀ ਕਰੀਏ ਤਾਂ ਇੱਥੇ ਹੜ੍ਹ ਕਰਕੇ ਪਹਿਲਾਂ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਹੁਣ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ X 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਕਿ ਰਾਜ ਵਿੱਚ ਹੜ੍ਹ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਭਰ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ 7 ਸਤੰਬਰ 2025 ਤੱਕ ਬੰਦ ਰਹਿਣਗੇ।


