ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਪਾਕਿਸਤਾਨ ਸਰਹੱਦ 'ਤੇ ਤਣਾਅ ਵਿਚਾਲੇ ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸਦੇ ਨਾਲ ਸੁਰੱਖਿਆ ਪ੍ਰਣਾਲੀ 'ਚ ਵੱਡਾ ਫ਼ਾਇਦਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਇਸ ਦੇ ਮੱਦੇਨਜ਼ਰ ਪਾਕਿਸਤਾਨ ਡਰੋਨਾਂ ਨੂੰ ਮਾਰ ਡਿਗਾਉਣ ਲਈ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ।ਇਸ ਸਭ ਦਾ ਨਿਰੀਖਣ ਅੱਜ ਅੰਮ੍ਰਿਤਸਰ ਸਾਹਿਬ 'ਚ ਕੀਤਾ ਗਿਆ

ਚੰਡੀਗੜ੍ਹ : (ਸੁਖਵੀਰ ਸਿੰਘ ਸ਼ੇਰਗਿੱਲ) : ਪਾਕਿਸਤਾਨ ਸਰਹੱਦ 'ਤੇ ਤਣਾਅ ਵਿਚਾਲੇ ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸਦੇ ਨਾਲ ਸੁਰੱਖਿਆ ਪ੍ਰਣਾਲੀ 'ਚ ਵੱਡਾ ਫ਼ਾਇਦਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ ਇਸ ਦੇ ਮੱਦੇਨਜ਼ਰ ਪਾਕਿਸਤਾਨ ਡਰੋਨਾਂ ਨੂੰ ਮਾਰ ਡਿਗਾਉਣ ਲਈ ਐਂਟੀ ਡਰੋਨ ਸਿਸਟਮ ਤਾਇਨਾਤ ਕੀਤੇ ਜਾਣਗੇ।ਇਸ ਸਭ ਦਾ ਨਿਰੀਖਣ ਅੱਜ ਅੰਮ੍ਰਿਤਸਰ ਸਾਹਿਬ 'ਚ ਕੀਤਾ ਗਿਆ ਜਿੱਥੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ,ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਬੀਐੱਸਐੱਫ ਦੇ ਆਲਾ ਅਧਿਕਾਰੀ ਵੀ ਮੌਜੂਦ ਰਹੇ।
ਉਹਨਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਦਾ ਮੂੰਹ ਤੋੜ ਜਵਾਬ ਦੇਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੀ ਉਕਤ ਕਾਰਵਾਈ ਨਾਲ ਪਾਕਿਸਤਾਨ ਦੀਆਂ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਭੇਜਣ ਦੀਆਂ ਸਾਜ਼ਿਸ਼ਾਂ ਨਾਕਾਮ ਹੋਣਗੀਆਂ।
ਇਸ ਤਕਨੀਕ ਨਾਲ ਹੁਣ ਪੁਲਸ ਅਤੇ ਸੁਰੱਖਿਆ ਏਜੰਸੀਆਂ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਤੁਰੰਤ ਟਰੈਕ ਅਤੇ ਨਸ਼ਟ ਕਰਨ ਸਕਣਗੀਆਂ। ਐਂਟੀ ਡਰੋਨ ਤਕਨਾਜੋਲੀ ਦੀ ਤਾਇਨਾਤੀ ਨਾਲ ਸਰਹੱਦ ਦੀ ਸੁਰੱਖਿਆ 'ਚ ਇਤਿਹਾਸਕ ਬਦਲਾਅ ਆਵੇਗਾ।