ਪੰਜਾਬ ਦੇ ਰਾਜਪਾਲ ਕਟਾਰੀਆ ਦੀ ਅਚਾਨਕ ਸਿਹਤ ਵਿਗੜੀ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਦੇਰ ਰਾਤ ਛਾਤੀ ਵਿਚ ਦਰਦ ਹੋਣ ਨਾਲ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਖੇ ਆਪਣੇ ਘਰ ਗਏ ਹੋਏ ਸੀ।
By : Makhan shah
ਉਦੈਪੁਰ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਦੇਰ ਰਾਤ ਛਾਤੀ ਵਿਚ ਦਰਦ ਹੋਣ ਨਾਲ ਉਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਉਹ ਰਾਜਸਥਾਨ ਦੇ ਉਦੈਪੁਰ ਵਿਖੇ ਆਪਣੇ ਘਰ ਗਏ ਹੋਏ ਸੀ।
ਇਸ ਤੋਂ ਬਾਅਦ ਉਦੈਪੁਰ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ ਤੇ ਕਈ ਤਰ੍ਹਾਂ ਦੇ ਟੈਸਟ ਕਰਵਾਏ। ਹਾਲਾਂਕਿ, ਸਭ ਕੁਝ ਆਮ ਵਾਂਗ ਹੋਣ ਤੋਂ ਬਾਅਦ ਅੱਜ ਸਵੇਰੇ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਹ ਉਦੈਪੁਰ ਸਥਿਤ ਆਪਣੇ ਘਰ ਪਰਤ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਪਾਇਆ ਗਿਆ। ਰਾਜਪਾਲ ਦੀ ਸਿਹਤ ਵਿਗੜਨ ਤੋਂ ਬਾਅਦ ਉਦੈਪੁਰ ਵਿੱਚ ਉਨ੍ਹਾਂ ਦੇ ਜਨਤਕ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਨੇ ਪਾਰਕ ਤੇ ਸ਼ੇਰ ਸਫਾਰੀ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਦੇ ਲਈ ਜਾਣਾ ਸੀ।
ਇਸ ਸਬੰਧੀ ਹਸਪਤਾਲ ਨੇ ਮੀਡੀਆ ਬੁਲੇਟਿਨ ਜਾਰੀ ਕਰਦਿਆਂ ਆਖਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਲੱਡ ਪ੍ਰੈਸ਼ਰ ਹਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ। ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਵੀ ਨਾਰਮਲ ਆਈਆਂ ਹਨ। ਹੁਣ ਉਨ੍ਹਾਂ ਦੀ ਸਿਹਤ ਠੀਕ ਹੈ।