Punjab Lok Sabha Election Result 2024 : ਬਠਿੰਡਾ ਸੀਟ ਤੋਂ ਹਰਸਿਮਰਤ ਬਾਦਲ ਜੇਤੂ ਕਰਾਰ, ਜਲੰਧਰ ਤੇ ਸ੍ਰੀ ਫਤਿਹਗੜ੍ਹ ਸਾਹਿਬ ਸੀਟ 'ਤੇ ਕਾਂਗਰਸ ਨੇ ਮਾਰੀ ਬਾਜ਼ੀ, ਸੰਗਰੂਰ ਦੀ ਸੀਟ ਪਈ AAP ਦੀ ਝੋਲੀ
ਪੰਜਾਬ ਲੋਕ ਸਭਾ ਚੋਣਾਂ ਦੇ ਰੁਝਾਨ ਸਵੇਰੇ ਆਉਣੇ ਸ਼ੁਰੂ ਹੋ ਗਏ ਸਨ ਅਤੇ ਹੁਣ ਜੇਤੂ ਕਰਾਰ ਦੇਣੇ ਸ਼ੁਰੂ ਕਰ ਦਿੱਤੇ ਹਨ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਹੈ।ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਾਰ ਗਿਆ ਹੈ।
By : Dr. Pardeep singh
ਚੰਡੀਗੜ੍ਹ: ਪੰਜਾਬ ਲੋਕ ਸਭਾ ਚੋਣਾਂ ਦੇ ਰੁਝਾਨ ਸਵੇਰੇ ਆਉਣੇ ਸ਼ੁਰੂ ਹੋ ਗਏ ਸਨ ਅਤੇ ਹੁਣ ਜੇਤੂ ਕਰਾਰ ਦੇਣੇ ਸ਼ੁਰੂ ਕਰ ਦਿੱਤੇ ਹਨ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਹੈ।ਹਰਸਿਮਰਤ ਕੌਰ ਬਾਦਲ ਦੇ ਮੁਕਾਬਲੇ ਵਿੱਚ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਹਾਰ ਗਿਆ ਹੈ।
Sangrur Lok Sabha Seat : AAP ਦੇ ਮੀਤ ਹੇਅਰ ਜੇਤੂ ਕਰਾਰ
ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਲੋਕ ਸਭਾ ਚੋਣਾਂ ਜਿੱਤ ਲਈਆਂ ਹਨ। ਗੁਰਮੀਤ ਸਿੰਘ ਮੀਤ ਹੇਅਰ 160720 ਵੋਟਾਂ ਨਾਲ ਜੇਤੂ ਰਹੇ ਹਨ। ਜਿੱਤ ਤੋਂ ਬਾਅਦ ਗਿਣਤੀ ਕੇਂਦਰ ਪਹੁੰਚੇ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਹੈ। ਸੰਗਰੂਰ ਦੇ ਵੋਟਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਜਿਤਾਇਆ ਹੈ, ਜਿਸ 'ਤੇ ਉਨ੍ਹਾਂ ਨੇ ਪਹਿਲਾਂ ਵੀ ਭਰੋਸਾ ਜਤਾਇਆ ਸੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਵੀ ਵਰਕਰਾਂ ਦਾ ਜੋਸ਼ ਨਹੀਂ ਡੋਲਿਆ ਅਤੇ ਵਰਕਰਾਂ ਅਤੇ ਜਨਤਾ ਦੇ ਪਿਆਰ ਸਦਕਾ ਉਨ੍ਹਾਂ ਦੀ ਜਿੱਤ ਹੋਈ।
Fatehgarh Sahib lok Sabha Seat : ਕਾਂਗਰਸ ਦੇ ਡਾ. ਅਮਰ ਸਿੰਘ ਜੇਤੂ
ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਅਮਰ ਸਿੰਘ 31000 ਵੋਟਾਂ ਨਾਲ ਜਿੱਤ ਹਾਸਲ ਹੋ ਗਈ ਹੈ। ਆਪ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 289168 ਵੋਟਾਂ ਭਾਜਪਾ ਦੇ ਗੇਜਾ ਰਾਮ ਨੂੰ 125707 ਵੋਟਾਂ, ਅਕਾਲੀ ਦਲ ਦੇ ਬਿਕਰਮਜੀਤ ਸਿੰਘ ਖਾਲਸਾ ਨੂੰ 120795 ਵੋਟਾਂ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਰ ਜੇ ਸਿੰਘ ਨੂੰ 42034 ਵੋਟਾਂ ਮਿਲੀਆਂ ਹਨ।
Jalandhar Lok Sabha Seat : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੇਤੂ ਕਰਾਰ
ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 1.64 ਲੱਖ ਰਿਕਾਰਡ ਵੋਟਾਂ ਨਾਲ ਜੇਤੂ ਐਲਾਨਿਆ ਗਿਆ ਹੈ।