Begin typing your search above and press return to search.

Punjab Weather Update: ਪੰਜਾਬ 'ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਸ ਦਿਨ ਪਵੇਗਾ ਭਾਰੀ ਮੀਂਹ

ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Punjab Weather Update:  ਪੰਜਾਬ ਚ ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਇਸ ਦਿਨ ਪਵੇਗਾ ਭਾਰੀ ਮੀਂਹ
X

Dr. Pardeep singhBy : Dr. Pardeep singh

  |  5 Jun 2024 1:27 PM IST

  • whatsapp
  • Telegram

ਚੰਡੀਗੜ੍ਹ : ਪੰਜਾਬ ਦੇ ਤਾਪਮਾਨ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਅਨੁਸਾਰ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ 'ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ। ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ। ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 43.2 ਡਿਗਰੀ ਦਰਜ ਕੀਤਾ ਗਿਆ। ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ। ਮੀਂਹ ਪੈਣ ਦੇ ਆਸਾਰ ਹਨ।

ਜਲੰਧਰ— ਮੰਗਲਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਅੱਜ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੱਕ ਡਿੱਗ ਸਕਦਾ ਹੈ।

ਲੁਧਿਆਣਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਸੀ। ਅੱਜ ਇਹ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ। ਪਟਿਆਲਾ- ਮੰਗਲਵਾਰ ਸ਼ਾਮ ਤੱਕ ਵੱਧ ਤੋਂ ਵੱਧ ਤਾਪਮਾਨ 43.5 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ। ਮੋਹਾਲੀ— ਕੱਲ੍ਹ ਦਾ ਵੱਧ ਤੋਂ ਵੱਧ ਤਾਪਮਾਨ 41.8 ਡਿਗਰੀ ਦਰਜ ਕੀਤਾ ਗਿਆ। ਅਨੁਮਾਨ ਹੈ ਕਿ ਅੱਜ ਤਾਪਮਾਨ 40 ਡਿਗਰੀ ਤੱਕ ਡਿੱਗ ਸਕਦਾ ਹੈ।

Next Story
ਤਾਜ਼ਾ ਖਬਰਾਂ
Share it