Begin typing your search above and press return to search.

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਛੇ ਧੀਆਂ ਤੇ ਮਾਂ ਦੀ ਕੁੱਟਮਾਰ ਮਾਮਲੇ ਦਾ ਨੋਟਿਸ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਵਿਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ’ਤੇ ਇਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪ੍ਰਕਾਸ਼ਿਤ ਹੋਈਆਂ ਖ਼ਬਰਾਂ ’ਤੇ ਤਿੱਖਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਗਈ ਹੈ।

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਛੇ ਧੀਆਂ ਤੇ ਮਾਂ ਦੀ ਕੁੱਟਮਾਰ ਮਾਮਲੇ ਦਾ ਨੋਟਿਸ
X

Makhan shahBy : Makhan shah

  |  12 Aug 2024 12:47 PM GMT

  • whatsapp
  • Telegram

ਮੋਹਾਲੀ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਵਿਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ’ਤੇ ਇਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪ੍ਰਕਾਸ਼ਿਤ ਹੋਈਆਂ ਖ਼ਬਰਾਂ ’ਤੇ ਤਿੱਖਾ ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਕੀਤੀ ਗਈ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਵਿਚ ਵਿਅਕਤੀ ਵੱਲੋਂ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ ਪਰ ਜਦੋਂ ਲੜਕੀ ਦੇ ਪਰਿਵਾਰ ਵੱਲੋਂ ਉਸਦਾ ਵਿਰੋਧ ਕੀਤਾ ਗਿਆ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਇਸ ਘਟਨਾ ਤੋਂ ਪੀੜਤ ਪਰਿਵਾਰ ਹਸਪਤਾਲ ਵਿਚ ਇਲਾਜ ਲਈ ਕਈ ਦਿਨ ਦਾਖਲ ਵੀ ਰਿਹਾ।

ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਇਸ ਮਾਮਲੇ ਵਿਚ ਸਮਾਂ ਬੀਤਣ ਦੇ ਬਾਵਜੂਦ ਵੀ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੰਬੰਧਿਤ ਪੁਲਿਸ ਥਾਣੇ ਵੱਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ। ਉਨ੍ਹਾ ਦੱਸਿਆ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਦੋਸ਼ੀ ਵਿਅਕਤੀ ਵਿਰੁੱਧ ਪੁਲਿਸ ਨੇ ਪਰਚਾ ਦਰਜ ਕਰ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ।

ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਵਿਰੁੱਧ ਕਿਸੇ ਤਰ੍ਹਾਂ ਦਾ ਜੁਰਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਹਰ ਮਹਿਲਾ ਨੂੰ ਉਸਦਾ ਬਣਦਾ ਮਾਨ-ਸਨਮਾਨ ਦੇਣਾ ਸੂਬਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਹੈ। ਉਨ੍ਹਾ ਦੱਸਿਆ ਕਿ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਪੀੜਿਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹਈਆ ਕਰਵਾਈ ਜਾਵੇ।

Next Story
ਤਾਜ਼ਾ ਖਬਰਾਂ
Share it