ਪਨਾਮਾ ’ਚ ਕੈਦ ਪੰਜਾਬੀ ਆਉਣਗੇ ਭਾਰਤ, ਪੰਜਾਬ ਸਰਕਾਰ ਨੇ ਕੇਂਦਰ ਤੋਂ ਮੰਗੀ ਜਾਣਕਾਰੀ
ਅਮਰੀਕਾ ਵੱਲੋਂ ਪੰਜਾਬੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਐ, ਜਿਸ ਦੇ ਤਹਿਤ ਟ੍ਰੈਵਲ ਏਜੰਟਾਂ ਦੀ ਚੈਕਿੰਗ ਕਰਕੇ ਗੈਰਕਾਨੂੰਨੀ ਟ੍ਰੈਵਲ ਏਜੰਟਾਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਐ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਨਾਮਾ ਵਿਚ ਕੈਦ ਕੀਤੇ ਗਏ ਪੰਜਾਬੀਆਂ ਦੀ ਗਿਣਤੀ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਏ, ਜਿਸਦੇ ਦੇ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਐ।

ਅਜਨਾਲਾ : ਅਮਰੀਕਾ ਵੱਲੋਂ ਪੰਜਾਬੀਆਂ ਨੂੰ ਡਿਪੋਰਟ ਕੀਤੇ ਜਾਣ ਦੀ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤੀ ਵਰਤੀ ਜਾ ਰਹੀ ਐ, ਜਿਸ ਦੇ ਤਹਿਤ ਟ੍ਰੈਵਲ ਏਜੰਟਾਂ ਦੀ ਚੈਕਿੰਗ ਕਰਕੇ ਗੈਰਕਾਨੂੰਨੀ ਟ੍ਰੈਵਲ ਏਜੰਟਾਂ ’ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਐ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪਨਾਮਾ ਵਿਚ ਕੈਦ ਕੀਤੇ ਗਏ ਪੰਜਾਬੀਆਂ ਦੀ ਗਿਣਤੀ ਬਾਰੇ ਵੀ ਪਤਾ ਲਗਾਇਆ ਜਾ ਰਿਹਾ ਏ, ਜਿਸਦੇ ਦੇ ਲਈ ਕੇਂਦਰੀ ਵਿਦੇਸ਼ ਮੰਤਰੀ ਨੂੰ ਚਿੱਠੀ ਵੀ ਲਿਖੀ ਗਈ ਐ।
ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਐ। ਉਨ੍ਹਾਂ ਇਹ ਵੀ ਆਖਿਆ ਕਿ ਪਨਾਮਾ ਵਿਚ ਕੈਦ ਕੀਤੇ ਗਏ ਪੰਜਾਬੀਆਂ ਬਾਰੇ ਵੀ ਪੰਜਾਬ ਸਰਕਾਰ ਪਤਾ ਲਗਾ ਰਹੀ ਐ, ਜਿਸ ਦੇ ਲਈ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ ਗਈ ਐ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਦੇ ਉਸ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ, ਜਿਸ ਵਿਚ ਖੱਟੜ ਨੇ ਡਿਪੋਰਟ ਕੀਤੇ ਗਏ ਲੋਕਾਂ ਨੂੰ ਅਪਰਾਧੀ ਦੱਸਿਆ ਸੀ ਅਤੇ ਇਹ ਵੀ ਆਖਿਆ ਸੀ ਕਿ ਇਨ੍ਹਾਂ ਨਾਲ ਹਮਦਰਦੀ ਦਿਖਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਆਖਿਆ ਕਿ ਉਹ ਖੱਟੜ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਨੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਡਿਪੋਰਟ ਕੀਤੇ ਗਏ ਪੰਜਾਬੀਆਂ ਦੇ ਨਾਲ ਖੜ੍ਹੀ ਅਤੇ ਉਨ੍ਹਾਂ ਦੀ ਹਰ ਤਰੀਕੇ ਨਾਲ ਮਦਦ ਕਰੇਗੀ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕੁੱਝ ਦਿਨਾਂ ਵਿਚ 1274 ਟਰੈਵਲ ਏਜੰਟਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਐ, ਜਿਨ੍ਹਾਂ ਵਿਚ 24 ਏਜੰਟਾਂ ’ਤੇ ਐਫਆਰਆਈ ਦਰਜ ਕੀਤੀ ਜਾ ਚੁੱਕੀ ਐ। ਇਸ ਤੋਂ ਇਲਾਵਾ ਸਾਲ 2022 ਤੋਂ ਲੈ ਕੇ ਹੁਣ ਤੱਕ 3225 ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਜਾ ਚੁੱਕੇ ਨੇ ਅਤੇ ਅੱਗੇ ਵੀ ਇਹ ਕਾਰਵਾਈ ਲਗਾਤਾਰ ਜਾਰੀ ਐ।