ਪੰਜਾਬੀ ਗਾਇਕ ਹੰਸਰਾਜ ਹੰਸ ਦੀ ਪਤਨੀ ਦਾ ਦੇਹਾਂਤ
ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਸਾਂਸਦ ਹੰਸ ਰਾਜ ਹੰਸ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ, ਉਨ੍ਹਾਂ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਅੱਜ ਦੁਪਹਿਰ ਸਮੇਂ ਜਲੰਧਰ ਦੇ ਟੈਗੋਰ ਹਸਪਤਾਲ ਵਿਚ ਆਖ਼ਰੀ ਸਾਹ ਲਏ।

ਜਲੰਧਰ : ਪੰਜਾਬ ਦੇ ਪ੍ਰਸਿੱਧ ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਸਾਂਸਦ ਹੰਸ ਰਾਜ ਹੰਸ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦੋਂ, ਉਨ੍ਹਾਂ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਅੱਜ ਦੁਪਹਿਰ ਸਮੇਂ ਜਲੰਧਰ ਦੇ ਟੈਗੋਰ ਹਸਪਤਾਲ ਵਿਚ ਆਖ਼ਰੀ ਸਾਹ ਲਏ।
ਭਾਜਪਾ ਦੇ ਸਾਬਕਾ ਸਾਂਸਦ ਅਤੇ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ, ਉਹ ਦਿਲ ਦੀ ਬਿਮਾਰੀ ਦੇ ਚਲਦਿਆਂ ਜਲੰਧਰ ਦੇ ਟੈਗੋਰ ਹਸਪਤਾਲ ਵਿਚ ਦਾਖ਼ਲ ਸਨ, ਜਿੱਥੇ ਉਨ੍ਹਾਂ ਨੇ ਅੱਜ ਦੁਪਹਿਰ ਸਮੇਂ ਆਖਰੀ ਸਾਹ ਲਏ। ਰੇਸ਼ਮ ਕੌਰ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਦੀ ਕੁੜਮੜੀ ਸੀ ਕਿਉਂਕਿ ਦਲੇਰ ਮਹਿੰਦੀ ਦੀ ਬੇਟੀ ਅਜੀਤ ਕੌਰ ਦਾ ਵਿਆਹ ਰੇਸ਼ਮ ਕੌਰ ਦੇ ਬੇਟੇ ਨਵਰਾਜ ਹੰਸ ਨਾਲ ਹੋਇਆ ਏ। ਰੇਸ਼ਮ ਕੌਰ ਦੇ ਦੇਹਾਂਤ ਕਾਰਨ ਘਰ ਵਿਚ ਸੋਗ ਦਾ ਮਾਹੌਲ ਪਸਰ ਗਿਆ। ਹੰਸਰਾਜ ਹੰਸ ਦੇ ਘਰ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਹੋਰ ਕਰੀਬੀ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੇ ਨੇ।
ਜਾਣਕਾਰੀ ਅਨੁਸਾਰ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਲੰਬੇ ਸਮੇਂ ਤੋਂ ਦਿਲ ਸਬੰਧੀ ਬਿਮਾਰੀ ਤੋਂ ਪੀੜਤ ਸੀ, ਜਿਸ ਕਰਕੇ ਕੁੱਝ ਦਿਨਾਂ ਤੋਂ ਜਲੰਧਰ ਦੇ ਟੈਗੋਰ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲੇ ਕੁੱਝ ਦਿਨ ਪਹਿਲਾਂ ਹੀ ਬਿਮਾਰੀ ਦੇ ਚਲਦਿਆਂ ਉਨ੍ਹਾਂ ਦੇ ਸਟੰਟ ਵੀ ਪਾਇਆ ਗਿਆ ਸੀ, ਪਰ ਇਸ ਤੋਂ ਬਾਅਦ ਵੀ ਉਨ੍ਹਾਂ ਨੂੰ ਕੋਈ ਜ਼ਿਆਦਾ ਫ਼ਰਕ ਨਹੀਂ ਪੈ ਰਿਹਾ ਸੀ। ਰੇਸ਼ਮ ਕੌਰ 62 ਸਾਲਾਂ ਦੇ ਸਨ।
ਰੇਸ਼ਮ ਕੌਰ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਕਰੀਬ 2 ਵਜੇ ਰੇਸ਼ਮ ਦਾ ਦੇਹਾਂਤ ਹੋਇਆ। ਪਿਛਲੇ 5 ਦਿਨਾਂ ਤੋਂ ਉਹ ਹਸਪਤਾਲ ਵਿਚ ਦਾਖ਼ਲ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਕਾਫ਼ੀ ਠੀਕ ਠਾਕ ਸੀ ਪਰ ਕੁੱਝ ਦਿਨ ਪਹਿਲਾਂ ਅਚਾਨਕ ਉਨ੍ਹਾਂ ਨੂੰ ਪਹਿਲੀ ਵਾਰ ਅਟੈਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜਦੀ ਹੀ ਚਲੀ ਗਈ। ਉਨ੍ਹਾਂ ਦਾ ਦੇਹਾਂਤ ਹੰਸਰਾਜ ਹੰਸ ਦੇ ਜੱਦੀ ਪਿੰਡ ਸਫ਼ੀਪੁਰ ਵਿਖੇ ਵੀਰਵਾਰ ਨੂੰ 11 ਵਜੇ ਕੀਤਾ ਜਾਵੇਗਾ।
ਦੱਸ ਦਈਏ ਕਿ ਹੰਸਰਾਜ ਹੰਸ ਨੂੰ ਇਹ ਮੰਦਭਾਗੀ ਖ਼ਬਰ ਅਜਿਹੇ ਸਮੇਂ ਮਿਲੀ ਜਦੋਂ 16 ਦਿਨ ਬਾਅਦ ਯਾਨੀ 18 ਅਪ੍ਰੈਲ ਨੂੰ ਹੰਸਰਾਜ ਹੰਸ ਦੀ ਮੈਰਿਜ਼ ਐਨੀਵਰਸਰੀ ਸੀ ਅਤੇ ਪਰਿਵਾਰ ਵੱਲੋਂ ਇਸ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸੀ।