ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ
ਤਰਨਤਾਰਨ ਦੇ ਰਹਿਣ ਵਾਲੇ ਨੌਜਵਾਨ ਰੁਪਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਐ। ਜਾਣਕਾਰੀ ਅਨੁਸਾਰ ਰੁਪਿੰਦਰ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਪਰ ਬੀਤੀ ਰਾਤ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਤਰਨਤਾਰਨ : ਤਰਨਤਾਰਨ ਦੇ ਰਹਿਣ ਵਾਲੇ ਨੌਜਵਾਨ ਰੁਪਿੰਦਰ ਸਿੰਘ ਦੀ ਕੈਨੇਡਾ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਐ। ਜਾਣਕਾਰੀ ਅਨੁਸਾਰ ਰੁਪਿੰਦਰ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ ਪਰ ਬੀਤੀ ਰਾਤ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੇਉ ਦੇ ਰਹਿਣ ਵਾਲੇ ਨੌਜਵਾਨ ਰੁਪਿੰਦਰ ਸਿੰਘ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਿਰੀ ਵਿਖੇ ਗਿਆ ਸੀ, ਜਿੱਥੇ ਉਸ ਕਈ ਮਹੀਨੇ ਤੋਂ ਕੰਮ ਨਹੀਂ ਮਿਲ ਰਿਹਾ ਸੀ ਪਰ ਹੁਣ ਜਦੋਂ ਕੁੱਝ ਦਿਨ ਪਹਿਲਾਂ ਹੀ ਉਸਨੂੰ ਕੰਮ ਮਿਲਿਆ ਤਾਂ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਸੀ ਪਰ ਕੀ ਪਤਾ ਸੀ ਕਿ ਇਹ ਖ਼ੁਸ਼ੀਆਂ ਮਹਿਜ਼ ਚੰਦ ਦਿਨਾਂ ਦੀਆਂ ਹੋਣਗੀਆਂ।
ਮ੍ਰਿਤਕ ਰੁਪਿੰਦਰ ਸਿੰਘ ਦੀ ਪਤਨੀ ਨਵਜੋਤ ਕੌਰ ਅਤੇ ਪਿਤਾ ਸਰਦੂਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਮੀਨ ਵੇਚ ਕੇ ਅਤੇ 22 ਲੱਖ ਰੁਪਏ ਖ਼ਰਚ ਕੇ ਉਸ ਨੂੰ ਵਿਦੇਸ਼ ਭੇਜਿਆ ਸੀ, ਪਰ ਰੱਬ ਨੇ ਹੋਰ ਹੀ ਭਾਣਾ ਵਰਤਾਅ ਦਿੱਤਾ। ਰੁਪਿੰਦਰ ਦੀ ਪੰਜ ਸਾਲ ਦੀ ਬੱਚੀ ਵੀ ਐ, ਜਿਸ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ।
ਫਿਲਹਾਲ ਪਰਿਵਾਰ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਐ ਕਿ ਰੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ।