Begin typing your search above and press return to search.

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ

ਪੰਜਾਬ 'ਚ ਆਏ ਹੜ੍ਹਾਂ ਨੂੰ ਲੈਕੇ ਜਿਥੇ ਲੋਕਾਂ ਵਲੋਂ ਇਕ ਦੂਸਰੇ ਦੀ ਮੱਦਦ ਕੀਤੀ ਜਾ ਰਹੀ ਹੈ ਓਥੇ ਹੀ ਹੜ੍ਹਾਂ ਨੂੰ ਲੈਕੇ ਸਿਆਸਤ ਵੀ ਦੇਖਣ ਨੂੰ ਮਿਲਣ ਰਹੀ ਹੈ। ਜਿਥੇ ਪਾਸੇ ਲੋਕ ਵੱਡੀ ਗਿਣਤੀ 'ਚ ਹੜ੍ਹਾਂ ਵਾਲੇ ਇਲਾਕਿਆਂ 'ਚ ਰਾਹਤ ਸਮਗਰੀ ਲੈਕੇ ਪਹੁੰਚ ਰਹੇ ਨੇ ਓਥੇ ਹੀ ਸਿਆਸੀ ਦੌਰੇ ਵੀ ਲਗਾਤਾਰ ਜਾਰੀ ਨੇ। ਬੀਤੇ ਹਫਤੇ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਓਥੇ ਹੀ ਹੁਣ ਭਲਕੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਪਹੁੰਚ ਰਹੇ ਹਨ। ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ। ਜਿੱਥੋਂ ਉਹ ਸਿੱਧੇ ਰਾਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਇਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ
X

Makhan shahBy : Makhan shah

  |  14 Sept 2025 5:12 PM IST

  • whatsapp
  • Telegram

ਚੰਡੀਗੜ੍ਹ (ਵਿਵੇਕ ਕੁਮਾਰ): ਪੰਜਾਬ 'ਚ ਆਏ ਹੜ੍ਹਾਂ ਨੂੰ ਲੈਕੇ ਜਿਥੇ ਲੋਕਾਂ ਵਲੋਂ ਇਕ ਦੂਸਰੇ ਦੀ ਮੱਦਦ ਕੀਤੀ ਜਾ ਰਹੀ ਹੈ ਓਥੇ ਹੀ ਹੜ੍ਹਾਂ ਨੂੰ ਲੈਕੇ ਸਿਆਸਤ ਵੀ ਦੇਖਣ ਨੂੰ ਮਿਲਣ ਰਹੀ ਹੈ। ਜਿਥੇ ਪਾਸੇ ਲੋਕ ਵੱਡੀ ਗਿਣਤੀ 'ਚ ਹੜ੍ਹਾਂ ਵਾਲੇ ਇਲਾਕਿਆਂ 'ਚ ਰਾਹਤ ਸਮਗਰੀ ਲੈਕੇ ਪਹੁੰਚ ਰਹੇ ਨੇ ਓਥੇ ਹੀ ਸਿਆਸੀ ਦੌਰੇ ਵੀ ਲਗਾਤਾਰ ਜਾਰੀ ਨੇ। ਬੀਤੇ ਹਫਤੇ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਓਥੇ ਹੀ ਹੁਣ ਭਲਕੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਪਹੁੰਚ ਰਹੇ ਹਨ। ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ। ਜਿੱਥੋਂ ਉਹ ਸਿੱਧੇ ਰਾਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਇਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਸੀ। ਆਪਣੀ ਪੋਸਟ ’ਚ ਉਨ੍ਹਾਂ ਲਿਖਿਆ ਸੀ ਕਿ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ।

ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਾਰੇ ਪ੍ਰਭਾਵਿਤ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਜਾਵੇ ਅਤੇ ਬਚਾਅ ਕਾਰਜ ਤੇਜ਼ ਕੀਤੇ ਜਾਣ, ਤਾਂ ਜੋ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ ਅਤੇ ਸਮੇਂ ਸਿਰ ਮਦਦ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਪ੍ਰਸ਼ਾਸਨ ਦੀ ਮਦਦ ਕਰਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।

Next Story
ਤਾਜ਼ਾ ਖਬਰਾਂ
Share it