ਸਰਕਾਰ ਵੱਲੋਂ ਪਿੰਡ ਲੱਲੋਂ ਖੁਰਦ ਦੇ ਸਤਾਏ ਲੋਕਾਂ ਦੀ ਰਾਜੂ ਖੰਨਾ ਨੇ ਲਈ ਸਾਰ
ਆਪ ਸਰਕਾਰ ਵੱਲੋਂ ਸਤਾਏ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਅਧੀਨ ਪੈਂਦੇ ਪਿੰਡ ਲੱਲੋ ਖੁਰਦ ਦੀ ਪੰਚਾਇਤ ਅਤੇ ਲੋਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁਲਾਕਾਤ ਕਰਕੇ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

By : Makhan shah
ਫਤਿਹਗੜ੍ਹ ਸਾਹਿਬ : ਆਪ ਸਰਕਾਰ ਵੱਲੋਂ ਸਤਾਏ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਅਮਲੋਹ ਅਧੀਨ ਪੈਂਦੇ ਪਿੰਡ ਲੱਲੋ ਖੁਰਦ ਦੀ ਪੰਚਾਇਤ ਅਤੇ ਲੋਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੁਲਾਕਾਤ ਕਰਕੇ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਚਾਇਤ ਨਾਲ ਕਿਸੇ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਆਪ ਦੇ ਵਿਧਾਇਕ ਵੱਲੋਂ ਇੱਕ ਧੱਕੇਸ਼ਾਹੀ ਯੋਜਨਾ ਤਹਿਤ ਜਿਥੇ ਆਪ ਵਿਰੋਧੀ ਪੰਚਾਇਤਾਂ ਨੂੰ ਬਿਨਾਂ ਵਜ੍ਹਾ ਡਰਾ ਧਮਕਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣ ਦੇ ਦਬਾਉ ਪਾਏ ਜਾ ਰਹੇ ਹਨ ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇੱਥੇ ਹੀ ਬੱਸ ਨਹੀਂ ਪੰਚਾਇਤ ਨੂੰ ਸਸਪੈਂਡ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਰਾਜੂ ਖੰਨਾ ਨੇ ਕਿਹਾ ਕਿ ਪਿੰਡ ਲੱਲੋ ਖੁਰਦ ਦੀ ਪੰਚਾਇਤ ਨਾਲ ਧੱਕੇਸ਼ਾਹੀ ਦਾ ਆਪ ਸਰਕਾਰ ਤੇ ਘੜੰਮ ਚੌਧਰੀਆਂ ਨੂੰ ਮੂੰਹ ਤੋੜਵਾਂ ਜਵਾਬ ਹੀ ਨਹੀਂ ਦਿੱਤਾ ਜਾਵੇਗਾ ਸਗੋਂ ਹਲਕਾ ਅਮਲੋਹ ਅੰਦਰ ਕਿਸੇ ਨਾਲ ਵੀ ਕਿਸੇ ਕਿਸਮ ਦੀ ਕਾਨੂੰਨ ਨੂੰ ਛਿੱਕੇ ਟੰਗ ਕੇ ਕੀਤਾ ਵਧੀਕੀ ਨੂੰ ਵੀ ਸਖ਼ਤੀ ਨਾਲ ਸ਼੍ਰੋਮਣੀ ਅਕਾਲੀ ਦਲ ਨਜਿੱਠੇਗਾ। ਉਹਨਾਂ ਕਿਹਾ ਕਿ ਹਲਕੇ ਦੇ ਕਿਸੇ ਵੀ ਵਰਕਰ, ਆਗੂ ਤੇ ਗ੍ਰਾਮ ਪੰਚਾਇਤ ਨੂੰ ਜੇਕਰ ਕੋਈ ਵੀ ਆਪ ਦਾ ਆਗੂ ਜਾ ਪਿੰਡ ਦਾ ਕੋਈ ਘੜੰਮ ਚੌਧਰੀਆਂ ਬਿਨਾਂ ਵਜ੍ਹਾ ਤੰਗ ਪ੍ਰੇਸਾਨ ਕਰਦਾ ਹੈ ਤਾ ਉਹ ਉਹਨਾਂ ਦੇ ਤੁਰੰਤ ਧਿਆਨ ਵਿੱਚ ਲਿਆਉਣ ਤਾ ਜੋ ਸ਼੍ਰੋਮਣੀ ਅਕਾਲੀ ਦਲ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰ ਸਕੇ।
ਇਸ ਮੌਕੇ ਬੋਲਦਿਆਂ ਪਿੰਡ ਦੇ ਸਰਪੰਚ ਅਤੇ ਪਿੰਡ ਨਿਵਾਸੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡੱਟ ਕੇ ਜਵਾਬ ਦੇਣਗੇ, ਕਿਸੇ ਵੀ ਹਾਲ ਵਿੱਚ ਸਰਕਾਰ ਅੱਗੇ ਨਹੀਂ ਝੁਕਿਆ ਜਾਵੇਗਾ।


