Begin typing your search above and press return to search.

ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ

ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਮੌਤ ਤੋਂ ਦੋ ਹਫ਼ਤਿਆਂ ਬਾਅਦ ਦੁਬਈ ਤੋਂ ਭਾਰਤ ਪੁੱਜਾ ਰਣਜੀਤ ਸਿੰਘ ਦਾ ਮ੍ਰਿਤਕ ਸਰੀਰ
X

Makhan shahBy : Makhan shah

  |  18 July 2025 10:46 AM IST

  • whatsapp
  • Telegram

ਅੰਮ੍ਰਿਤਸਰ : ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਗਿੱਲ ਮੰਝ ਨਾਲ ਸਬੰਧਿਤ 40 ਸਾਲਾ ਰਣਜੀਤ ਸਿੰਘ ਪੁੱਤਰ ਫੌਜਾ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬਤ ਦਾ ਭਲਾ ਟਰਸਟ ਦੇ ਆਗੂ ਨਵਜੀਤ ਸਿੰਘ ਕਈ ਤੇ ਉਹਨਾਂ ਦੇ ਸਾਥੀਆਂ ਨੇ ਦੱਸਿਆ ਰਣਜੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 4 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ।


ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਦੱਸਣ ਮੁਤਾਬਿਕ ਬੀਤੀ 4 ਜੁਲਾਈ ਨੂੰ ਕੰਮ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਦੀ ਅਗੁਵਾਈ ਵਿਚ ਮ੍ਰਿਤਕ ਰਣਜੀਤ ਸਿੰਘ ਦੀ ਦੇਹ ਪ੍ਰਾਪਤ ਕਰਕੇ ਟਰੱਸਟ ਦੀ ਹੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ।


ਉਨ੍ਹਾਂ ਦੱਸਿਆ ਕਿ ਰਣਜੀਤ ਦਾ ਮ੍ਰਿਤਕ ਸਰੀਰ ਭੇਜਣ 'ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵੱਲੋਂ ਕੀਤਾ ਗਿਆ ਹੈ। ਉਨ੍ਹਾ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਗੁਰਦਾਸਪੁਰ ਜ਼ਿਲ੍ਹਾ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਰਣਜੀਤ ਦੀ ਪਤਨੀ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 418 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਸਰੀਰ ਘਰਾਂ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਇਸ ਦੌਰਾਨ ਹਵਾਈ ਅੱਡੇ ਤੇ ਮੌਜੂਦ ਮ੍ਰਿਤਕ ਦੇ ਸਾਲਾ ਸੰਤੋਖ ਸਿੰਘ ਤੇ ਗੁਰਪ੍ਰੀਤ ਸਿੰਘ, ਭਰਾ ਮਨਵਿੰਦਰ ਸਿੰਘ, ਸਰਪੰਚ ਸੁਖਦੀਪ ਸਿੰਘ ਅਤੇ ਕੁਲਵੰਤ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਔਖੀ ਘੜੀ ਵੇਲੇ ਵੱਡੀ ਮਦਦ ਕਰਨ ਲਈ ਤਹਿ ਦਿਲੋਂ ਧੰਨਵਾਦ ਕੀਤਾ। ਤੇ ਸਰਪੰਚ ਸੁਖਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੁਬਈ ਗਿਆ ਹੋਇਆ ਸੀ ਜਿੱਥੇ ਉਸਦੀ ਮੌਤ ਹੋ ਗਈ


ਪਰਿਵਾਰ ਉਸਦੀ ਮ੍ਰਿਤਕ ਦੇ ਲਿਆਣ ਵਿੱਚ ਅਸਮਰਥ ਸੀ ਜਿਹਦੇ ਚਲਦੇ ਸਰਬਤ ਦਾ ਭਲਾ ਟਰੱਸਟ ਵੱਲੋਂ ਇਸ ਪਰਿਵਾਰ ਦੀ ਸਹਾਇਤਾ ਕੀਤੀ ਗਈ ਤੇ ਰਣਜੀਤ ਸਿੰਘ ਦੀ ਮ੍ਰਿਤਕ ਦੇ ਉਸ ਦ ਘਰ ਤੱਕ ਲਿਆਂਦੀ ਗਈ ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸਾਡੇ ਪਿੰਡ ਵਿੱਚ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਜਿਸ ਦੀਆਂ ਮ੍ਰਿਤਕ ਦੇਹਾਂ ਸਰਬਤ ਦਾ ਭਲਾ ਟਰਸਟ ਵੱਲੋਂ ਲਿਆਂਦੀਆਂ ਗਈਆਂ ਹਨ ਅਸੀਂ ਇਹਨਾਂ ਦੇ ਧੰਨਵਾਦੀ ਹਾਂ।

Next Story
ਤਾਜ਼ਾ ਖਬਰਾਂ
Share it