ਪੰਜਾਬ ਸੀਐਮ ਹਾਊਸ ’ਚ ਰਵਨੀਤ ਬਿੱਟੂ ਦਾ ਪਿਆ ਪੇਚਾ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਡਿਬੇਟ ਕਰਨ ਲਈ ਪੁੱਜੇ ਪਰ ਸੀਐਮ ਦੇ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਗੇਟ ’ਤੇ ਹੀ ਰੋਕ ਲਿਆ। ਇਸ ਦੌਰਾਨ ਉਸ ਸਮੇਂ ਮਾਹੌਲ ਕਾਫ਼ੀ ਗਰਮ ਹੋ ਗਿਆ ਜਦੋਂ ਰਵਨੀਤ ਬਿੱਟੂ ਦੇ ਸੁਰੱਖਿਆ ਗਾਰਡਾਂ ਅਤੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਹੱਥੋਪਾਈ ਅਤੇ ਧੱਕਾਮੁੱਕੀ ਦੀ ਨੌਬਤ ਆ ਗਈ।

ਚੰਡੀਗੜ੍ਹ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਡਿਬੇਟ ਕਰਨ ਲਈ ਪੁੱਜੇ ਪਰ ਸੀਐਮ ਦੇ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਗੇਟ ’ਤੇ ਹੀ ਰੋਕ ਲਿਆ। ਇਸ ਦੌਰਾਨ ਉਸ ਸਮੇਂ ਮਾਹੌਲ ਕਾਫ਼ੀ ਗਰਮ ਹੋ ਗਿਆ ਜਦੋਂ ਰਵਨੀਤ ਬਿੱਟੂ ਦੇ ਸੁਰੱਖਿਆ ਗਾਰਡਾਂ ਅਤੇ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵਿਚਾਲੇ ਹੱਥੋਪਾਈ ਅਤੇ ਧੱਕਾਮੁੱਕੀ ਦੀ ਨੌਬਤ ਆ ਗਈ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਆਪਣੇ ਵਰਕਰਾਂ ਵਿਰੁੱਧ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਵਿਰੋਧ ਦਰਜ ਕਰਵਾਉਣ ਲਈ ਪੁੱਜੇ ਪਰ ਸੀਐਮ ਮਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਅੰਦਰ ਦਾਖ਼ਲ ਹੋਣ ਤੋਂ ਰੋਕ ਦਿੱਤਾ। ਇਸ ਦੌਰਾਨ ਰਵਨੀਤ ਬਿੱਟੂ ਅਤੇ ਸੀਐਮ ਮਾਨ ਦੇ ਸੁਰੱਖਿਆ ਕਰਮਚਾਰੀਆਂ ਵਿਚਾਲੇ ਬਹਿਸਬਾਜ਼ੀ ਅਤੇ ਧੱਕਾਮੁੱਕੀ ਵੀ ਹੋ ਗਈ। ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਦਾ ਕਹਿਣਾ ਸੀ ਕਿ ਰਵਨੀਤ ਬਿੱਟੂ ਕੋਲ ਪਰਮਿਸ਼ਨ ਨਹੀਂਸੀ, ਜਿਸ ਕਰਕੇ ਉਨ੍ਹਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਏ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਖਿਆ ਕਿ ਸੀਐਮ ਵੱਲੋਂ ਮੇਰੇ ਕਰੀਬੀਆਂ ’ਤੇ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਨੇ ਪਰ ਹੁਣ ਜਦੋਂ ਉਹ ਸੀਐਮ ਨਾਲ ਗੱਲ ਕਰਨ ਵਾਸਤੇ ਆਏ ਨੇ ਤਾਂ ਸੀਐਮ ਇੱਥੋਂ ਫ਼ਰਾਰ ਹੋ ਗਏ।
ਦੱਸ ਦਈਏ ਕਿ ਇਸ ਦੌਰਾਨ ਸੀਐਮ ਮਾਨ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਰਵਨੀਤ ਬਿੱਟੂ ਵੱਲੋਂ ਸੀਐਮ ਹਾਊਸ ਦੀ ਬ੍ਰੀਚ ਕਰਨ ਦੀ ਵੀ ਗੱਲ ਆਖੀ ਗਈ, ਜਦਕਿ ਰਵਨੀਤ ਬਿੱਟੂ ਨੇ ਸੀਐਮ ਸਕਿਓਰਟੀ ’ਤੇ ਵੀ ਇਲਜ਼ਾਮ ਲਗਾਏ।