ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੇਵਾਵਾਂ ਕੀਤੀਆਂ ਖਤਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਦੀ ਬੈਠਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿੱਥੇ ਕਈ ਘੰਟੇ ਇਹ ਮੀਟਿੰਗ ਚੱਲੀ ਜਿੱਥੇ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਉੱਥੇ ਹੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਵੀ ਐਸਜੀਪੀਸੀ ਵੱਲੋਂ ਵੱਡਾ ਫੈਸਲਾ ਲਿਆ ਗਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿਮ ਕਮੇਟੀ ਦੀ ਬੈਠਕ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਜਿੱਥੇ ਕਈ ਘੰਟੇ ਇਹ ਮੀਟਿੰਗ ਚੱਲੀ ਜਿੱਥੇ ਪੰਥ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ ਉੱਥੇ ਹੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਚੱਲ ਰਹੇ ਵਿਵਾਦ ਨੂੰ ਲੈ ਕੇ ਵੀ ਐਸਜੀਪੀਸੀ ਵੱਲੋਂ ਵੱਡਾ ਫੈਸਲਾ ਲਿਆ ਗਿਆ, ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ।
ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਕੀਤਾ ਹੈ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਜਨੀਤੀ ਤੋਂ ਪ੍ਰੇਰਿਤ ਹੈ।
ਐਸਜੀਪੀਸੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਹ ਫੈਸਲਾ ਬੜਾ ਹੀ ਮੰਦਭਾਗਾ ਹੈ , ਉਹਨਾਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸੱਚ ਬੋਲਣ ਦੀ ਸਜ਼ਾ ਮਿਲੀ ਹੈ।, ਭਾਈ ਮਨਜੀਤ ਸਿੰਘ ਨੇ ਕਿਹਾ ਕਿਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜੋ ਫੈਸਲੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੁਣਾਏ ਗਏ ਸੀ ਉਹ ਸੁਖਬੀਰ ਸਿੰਘ ਬਾਦਲ ਨੂੰ ਹਜਮ ਨਹੀਂ ਹੋਏ ਜਿਸ ਦੇ ਚਲਦੇ ਇੱਕ ਸਾਜ਼ਿਸ਼ ਦੇ ਤਹਿਤ ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਤੋਂ ਮੁਕਤ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਜਾਣ ਬੁਝ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਵਿਰੁੱਧ ਇਹ ਇੱਕ ਕਮੇਟੀ ਬਣਾਈ ਗਈ ਸੀ ਜੋ ਕਿ ਸਹੀ ਨਹੀਂ ਸੀ ਜਿਸ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੀ ਪਹਿਲਾਂ ਕਹਿ ਚੁੱਕੇ ਸੀ ਕਿ ਜਥੇਦਾਰ ਦੀ ਪੜਤਾਲ ਇਸ ਤਰੀਕੇ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਹੀਂ ਕਰ ਸਕਦੀ ਇਹ ਜਾਂਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜੋ ਇਹ ਫੈਸਲਾ ਲਿਆ ਗਿਆ ਹੈ ਉਸ ਦਾ ਸਮੁੱਚਾ ਖਾਲਸਾ ਪੰਥ ਅਤੇ ਪੰਥਕ ਸੁਧਾਰ ਲਹਿਰ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ
ਜ਼ਿਕਰਯੋਗ ਹੈ ਕਿ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਜਿਸ ਦੇ ਵਿੱਚ ਉਹਨਾਂ ਉੱਪਰ ਸੰਗੀਨ ਇਲਜ਼ਾਮ ਲਗਾਏ ਗਏ ਸੀ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਸਾਬਕਾ ਕਮੇਟੀ ਦਾ ਗਠਨ ਕੀਤਾ ਗਿਆ ਸੀ ਜੋ ਗਿਆਨੀ ਹਰਪ੍ਰੀਤ ਸਿੰਘ ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਕਰ ਰਹੀ ਸੀ ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਜਨਰਲ ਸਕੱਤਰ ਸ਼ੇਰ ਸਿੰਘ ਮੰਡਾਲਾ ਅਤੇ ਅੰਤਰੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਸ਼ਾਮਿਲ ਹਨ ਜਿਨਾਂ ਨੂੰ ਮੁਕੰਮਲ ਪੜਤਾਲ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਇਸ ਕਮੇਟੀ ਵੱਲੋਂ ਐਸਜੀਪੀਸੀ ਕੋਲੋਂ ਹੋਰ ਸਮਾਂ ਮੰਗਿਆ ਗਿਆ ਸੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇੱਕ ਮਹੀਨੇ ਦਾ ਸਮਾਂ ਵਧਾ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਹੋਈ ਅੰਦਰਨੀ ਕਮੇਟੀ ਦੀ ਇਸ ਬੈਠਕ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਜਿੱਥੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਖਤਮ ਕੀਤਾ ਗਿਆ ਹੈ।