SGPC ਨੇ ਤੇਗਬੀਰ ਸਿੰਘ ਨੂੰ ਅਫ਼ਰੀਕਾ ਦੀ ਉੱਚੀ ਚੋਟੀ ’ਤੇ ਪਹੁੰਚਣ ’ਤੇ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ
By : Makhan shah
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਰੀਕਾ ਦੀ ਸਭ ਤੋਂ ਉੱਚੀ ਚੋਟੀ ’ਤੇ ਪਹੁੰਚਣ ਵਾਲੇ 5 ਸਾਲ ਦੇ ਸਿੱਖ ਬੱਚੇ ਕਾਕਾ ਤੇਗਬੀਰ ਸਿੰਘ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਾਕਾ ਤੇਗਬੀਰ ਸਿੰਘ ਨੇ ਛੋਟੀ ਉਮਰ ਵਿਚ ਅਫ਼ਰੀਕਾ ਦੀ ਮਾਊਂਟ ਕਿਲੀਮੰਜਾਰੋ ਚੋਟੀ ’ਤੇ ਪਹੁੰਚ ਵੱਡੀ ਪ੍ਰਾਪਤੀ ਕੀਤੀ ਹੈ, ਇਸ ਨਾਲ ਸਿੱਖ ਕੌਮ ਦਾ ਮਾਨ ਪੂਰੀ ਦੁਨੀਆ ਅੰਦਰ ਵਧਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਅੰਦਰ ਸਿੱਖਾਂ ਨੇ ਹਰ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕਾਕਾ ਤੇਗਬੀਰ ਸਿੰਘ ਵੱਲੋਂ ਚੋਟੀ ’ਤੇ ਨਿਸ਼ਾਨ ਸਾਹਿਬ ਝੁਲਾ ਕੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਨੂੰ ਸਤਿਕਾਰ ਦਿੱਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਕਾਕਾ ਤੇਗਬੀਰ ਸਿੰਘ ਦੇ ਪਰਿਵਾਰ ਅਤੇ ਉਸ ਦੇ ਕੋਚ ਨੂੰ ਵਧਾਈ ਦਿੰਦਿਆਂ ਇਸ ਸਿੱਖ ਬੱਚੇ ਲਈ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਦੀ ਅਰਦਾਸ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨੌਜਵਾਨਾਂ ਅਤੇ ਖਾਸ ਕਰਕੇ ਬੱਚਿਆਂ ਨੂੰ ਕਾਕਾ ਤੇਗਬੀਰ ਸਿੰਘ ਦੀ ਇਸ ਉਪਲੱਬਧੀ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।