Begin typing your search above and press return to search.

ਭਾਈ ਰਾਜੋਆਣਾ ਤੇ ਭਾਈ ਹਵਾਰਾ ਦੇ ਮੁੱਦੇ 'ਤੇ ਐਸਜੀਪੀਸੀ ਪ੍ਰਧਾਨ ਦੀ ਪ੍ਰੈਸ ਕਾਨਫਰੰਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਚਲੀ ਇਸ ਇਕੱਤਰਤਾ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰਸ ਕੀਤੀ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਹਿਲਾਂ ਉਹਨਾਂ ਖਾਲਸਾ ਸਾਧਨਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੰਮ੍ਰਿਤਸਰ ਸਾਹਿਬ ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ 13258 ਪੁਰਾਣੀਆਂ ਨੇ ਅੰਮ੍ਰਿਤ ਸੰਚਾਰ ਕੀਤਾ ਹੈ।

ਭਾਈ ਰਾਜੋਆਣਾ ਤੇ ਭਾਈ ਹਵਾਰਾ ਦੇ ਮੁੱਦੇ ਤੇ ਐਸਜੀਪੀਸੀ ਪ੍ਰਧਾਨ ਦੀ ਪ੍ਰੈਸ ਕਾਨਫਰੰਸ
X

Makhan shahBy : Makhan shah

  |  16 April 2025 3:19 PM IST

  • whatsapp
  • Telegram

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਹੋਈ ਚਲੀ ਇਸ ਇਕੱਤਰਤਾ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਪ੍ਰੈਸ ਕਾਨਫਰਸ ਕੀਤੀ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਹਿਲਾਂ ਉਹਨਾਂ ਖਾਲਸਾ ਸਾਧਨਾ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅੰਮ੍ਰਿਤਸਰ ਸਾਹਿਬ ਕੇਸਗੜ੍ਹ ਸਾਹਿਬ ਅਤੇ ਦਮਦਮਾ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ਦੌਰਾਨ 13258 ਪੁਰਾਣੀਆਂ ਨੇ ਅੰਮ੍ਰਿਤ ਸੰਚਾਰ ਕੀਤਾ ਹੈ। ਉਹਨਾਂ ਕਿਹਾ ਕਿ ਅੱਜ ਦੀ ਪ੍ਰੈਸ ਕਾਨਫਰੰਸ ਦਾ ਅਹਿਮ ਮੁੱਦਾ ਹੈ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਰਿਹਾਈ ਉਹਨਾਂ ਕਿਹਾ ਕਿ ਸੁਪਰੀਮ ਕੋਰਟ ਆਫ ਇੰਡੀਆ ਅਤੇ ਪੀਐਮਓ ਆਫ ਇੰਡੀਆ ਨੂੰ ਵੀ ਇਸ ਸਬੰਧੀ ਫਿਰ ਤੋਂ ਲਿਖਿਆ ਜਾਵੇਗਾ।

ਉਹਨਾਂ ਕਿਹਾ ਕਿ 12 ਅਕਤੂਬਰ 2010 ਨੂੰ ਫਾਂਸੀ ਦੀ ਸਜ਼ਾ ਕਨਫਰਮ ਹੋਈ ਸੀ ਅਤੇ ਉਸਦੇ ਉੱਪਰ ਅਪੀਲ ਪਾਈ ਗਈ ਸੀ ਅਤੇ ਫਿਰ 31 ਮਾਰਚ 2012 ਨੂੰ ਫਾਂਸੀ ਦੇਣ ਦੀ ਤਰੀਕ ਨਿਸ਼ਚਿਤ ਕੀਤੀ ਗਈ ਸੀ ਅਤੇ ਬਾਅਦ ਵਿੱਚ ਫਿਰ ਅਪੀਲ ਪਾਂਦ ਤੋਂ ਬਾਅਦ ਫਾਂਸੀ ਦੀ ਸਜ਼ਾ ਦੇ ਉੱਪਰ ਪੱਕੇ ਤੌਰ ਤੇ ਸਟੇ ਲਗਾ ਦਿੱਤਾ ਗਿਆ ਸੀ। ਕੁਝ ਸਾਲ ਪਹਿਲਾਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਲਈ ਰਾਹਤ ਦੀ ਗੱਲ ਕੀਤੀ ਗਈ ਸੀ ਪਰ ਅਫਸੋਸ ਦੀ ਗੱਲ ਹੈ ਕਿ ਉਸ ਦੇ ਉੱਪਰ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਆਪਣੇ ਫੈਸਲੇ ਤੋਂ ਟੱਸ ਤੋਂ ਮੱਸ ਨਹੀਂ ਹੋਈ।


ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਉਹ ਖੁਦ ਮੁਲਾਕਾਤ ਕਰਕੇ ਆਏ ਹੈ ਅਤੇ ਉਹਨਾਂ ਨੇ ਜਲਦ ਤੋਂ ਜਲਦ ਇਸ ਮੁੱਦੇ ਨੂੰ ਨਿਪਟਾਉਣ ਲਈ ਵੀ ਕਿਹਾ ਹੈ। ਅੱਗੇ ਬੋਲਦੇ ਹੋ ਇਹਨਾਂ ਨੇ ਕਿਹਾ ਕਿ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਦੀ ਸੋਹ ਚੁੱਕਣ ਲੱਗਿਆ ਕਿਹਾ ਸੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਦਿੰਦੇ, ਮੈਂ ਕਿਹਾ ਉਹਨਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਵਾਣਾ ਨੇ ਹੁਣ ਇਹ ਗੱਲ ਕਹਿ ਦਿੱਤੀ ਹੈ ਕਿ ਉਹਨਾਂ ਦਾ ਜੀਨਾ ਮਰਨ ਵਿੱਚ ਕੋਈ ਫਰਕ ਨਹੀਂ ਅਤੇ ਇਸ ਸਬੰਧੀ ਉਹ ਪੀਐਮਓ ਇੰਡੀਆ ਨੂੰ ਵੀ ਪੱਤਰ ਲਿਖਣਗੇ।


ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ 20 ਅਪ੍ਰੈਲ ਤੱਕ ਉਹਨਾਂ ਨੇ ਸਿੰਘ ਸਾਹਿਬਾਨਾਂ ਦੀ ਸੇਵਾ ਮੁਕਤੀ ਅਤੇ ਸੇਵਾ ਸੰਭਾਲ ਲਈ ਸੰਗਤਾਂ ਤੇ ਧਾਰਮਿਕ ਸੰਸਥਾਵਾਂ ਤੋਂ ਰਾਏ ਮੰਗੀ ਸੀ। ਲੇਕਿਨ ਹਜੇ ਤੱਕ ਰਾਏ ਬਹੁਤ ਸਾਰੀਆਂ ਸੰਸਥਾਵਾਂ ਦੀ ਆਉਣੀ ਬਾਕੀ ਹੈ ਇਸ ਲਈ ਇਸ ਤਰੀਕ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਮਹਿੰਗਾਈ ਦੇ ਮੱਦੇ ਨਜ਼ਰ ਐਸਜੀਪੀਸੀ ਦੇ ਮੁਲਾਜ਼ਮਾਂ ਲਈ 4% ਮਹਿੰਗਾਈ ਭੱਤਾ ਦਿੱਤਾ ਜਾਵੇਗਾ।

ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਾਲੇ ਬਹਿਸ ਦੀ ਹੋਈ ਵੀਡੀਓ ਵਾਇਰਲ ਮਾਮਲੇ ਤੇ ਐਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਸਿੱਖ ਮਸਲਿਆਂ ਦੇ ਵਿੱਚ ਬੋਲੇ ਕਿਉਂਕਿ ਗੁਰਦੁਆਰਾ ਐਕਟ 1925 ਅਧੀਨ ਸਿੱਖ ਮਸਲਿਆਂ ਦੀ ਗੱਲਬਾਤ ਐਸਡੀਪੀਸੀ ਦੇ ਦਫਤਰ ਵਿੱਚ ਹੀ ਹੁੰਦੀ ਹੈ। ਅੱਗੇ ਉਹਨਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਐਸਜੀਪੀਸੀ ਵੱਲੋਂ ਬੜੇ ਹੀ ਸ਼ਰਧਾ ਦੇ ਸਤਿਕਾਰ ਨਾਲ ਮਨਾਈ ਜਾਵੇਗੀ ਅਤੇ ਅਕਾਲੀ ਦਲ ਦੇ ਪ੍ਰਧਾਨਗੀ ਦੀ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੈਰ ਹਾਜ਼ਰੀ ਤੇ ਉਹ ਬੋਲੇਗੀ ਉਸ ਸਮੇਂ ਉਹ ਸਿਹਤ ਪੱਖੋਂ ਠੀਕ ਨਹੀਂ ਸਨ ਜਿਸ ਕਰਕੇ ਉਹ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਨਹੀਂ ਹੋ ਪਾਏ।

Next Story
ਤਾਜ਼ਾ ਖਬਰਾਂ
Share it