ਐੱਸਐਚਓ 50,000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
By : Makhan shah
ਚੰਡੀਗੜ੍ਹ (ਚਰਨ ਕਮਲ ਸਿੰਘ ਮਾਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀਆਂ ਗਈਆਂ ਹਨÍ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਉਰਫ ਜੱਸਾ ਵਾਸੀ ਪਿੰਡ ਬੁਰਜ ਹਮੀਰਾ, ਜ਼ਿਲਾ ਮੋਗਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫਤਾਰੀਆਂ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ, ਫਗਵਾੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀਆਂ ਗਈਆਂ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਕੁਲਵਿੰਦਰ ਕੌਰ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਜੀਜਾ ਅੰਸ਼ ਸ਼ਰਮਾ ਨੂੰ ਮਾਰਚ ਮਹੀਨੇ ਫਗਵਾੜਾ ਵਿਖੇ ਉਸ ਵੇਲੇ ਹਿਰਾਸਤ ਵਿੱਚ ਲਿਆ ਸੀ ਜਦੋਂ ਇਕ ਹੋਟਲ ਵਿੱਚ ਖਾਣਾ ਖਾ ਰਹੇ ਸਨ। ਇਸ ਤੋਂ ਬਾਅਦ ਉਸ ਦੇ ਲੜਕੇ ਦੇ ਖਿਲਾਫ ਉਕਤ ਥਾਣੇ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ (ਐੱਨ.ਡੀ.ਪੀ.ਐੱਸ.) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਮਾਮਲੇ 'ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਹੇਠ ਇਹ ਰਿਸ਼ਵਤ ਦੇ ਦਿੱਤੀ।
ਉਸ ਨੇ ਅੱਗੇ ਦੋਸ਼ ਲਾਇਆ ਕਿ ਇੰਸਪੈਕਟਰ ਜਤਿੰਦਰ ਕੁਮਾਰ ਨੇ ਬਾਅਦ ਵਿੱਚ ਕੇਸ ਵਿੱਚ ਸਬੂਤਾਂ ਵਿੱਚੋਂ ਹਰਸ਼ਦੀਪ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਕੱਢਣ ਬਦਲੇ 50,000 ਰੁਪਏ ਦੀ ਹੋਰ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕਰ ਦਿੱਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕਰਕੇ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਬਰਤਨਾਂ ਦੇ ਕੁੱਲ 35,000-40,000 ਰੁਪਏ ਦੇ ਬਿੱਲ ਅਦਾ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ। ਇਸ ਤੋਂ ਇਲਾਵਾ, ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ ਉਸ ਦੇ ਪੁੱਤਰ ਦੇ ਹੱਕ ਵਿੱਚ ਅਦਾਲਤ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਅਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਮੰਗ ਕੀਤੀ। ਸੌਦਾ 50,000 ਰੁਪਏ ਵਿੱਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰਕੇ ਬਿਊਰੋ ਨੂੰ ਸਬੂਤ ਵਜੋਂ ਪੇਸ਼ ਕੀਤਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।