Begin typing your search above and press return to search.

Sri Khadoor Sahib Lok Sabha Constituency : ਸ੍ਰੀ ਖਡੂਰ ਸਾਹਿਬ ਸੀਟ ਉੱਤੇ ਵੋਟਿੰਗ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੀ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਸ਼ਾਮ ਦੇ 6 ਵਜੇ ਤਕ ਜਾਰੀ ਰਹੇਗੀ। ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਕਾਫੀ ਉਤਸ਼ਾਹ ਹੈ।

Dr. Pardeep singhBy : Dr. Pardeep singh

  |  1 Jun 2024 8:16 AM IST

  • whatsapp
  • Telegram

ਤਰਨਤਾਰਨ : ਲੋਕ ਸਭਾ ਚੋਣਾਂ ਦੇ 7ਵੇਂ ਗੇੜ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਵੀ ਅੱਜ ਵੋਟਿੰਗ ਸ਼ੁਰੂ ਹੋ ਗਈ ਹੈ। ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਲਈ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ ਜੋ ਸ਼ਾਮ ਦੇ 6 ਵਜੇ ਤਕ ਜਾਰੀ ਰਹੇਗੀ। ਲੋਕਾਂ 'ਚ ਵੋਟਾਂ ਪਾਉਣ ਨੂੰ ਲੈ ਕੇ ਕਾਫੀ ਉਤਸ਼ਾਹ ਹੈ।


ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਦੇ ਮੁਕਾਬਲੇ ਵਿੱਚ ਵਿਰਸਾ ਸਿੰਘ ਵਲਟੋਹਾ ਲੜ ਰਹੇ ਹਨ। ਉਥੇ ਦੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।




ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਖਡੂਰ ਸਾਹਿਬ, ਫ਼ਰੀਦਕੋਟ ਅਤੇ ਸੰਗਰੂਰ ਉੱਤੇ ਸ਼ੁਰੂ ਵਿੱਚ ਰਾਜਨੀਤਿਕ ਪਾਰਟੀਆਂ ਵਿਚਾਲੇ ਮੁਕਾਬਲਾ ਜਿੰਨਾ ਸੌਖਾ ਲੱਗ ਰਿਹਾ ਸੀ, ਚੋਣ ਪ੍ਰਚਾਰ ਦੇ ਅੰਤਿਮ ਪਲਾਂ ਵਿੱਚ ਉਹ ਉੰਨਾ ਹੀ ਪੇਚੀਦਾ ਹੈ। ਖਡੂਰ ਸਾਹਿਬ ਤੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਆਗੂ ਅਮ੍ਰਿਤਪਾਲ ਸਿੰਘ ਆਜ਼ਾਦ ਤੌਰ ਉੱਤੇ ਚੋਣ ਮੈਦਾਨ ਵਿੱਚ ਹਨ।ਐੱਨਐੱਸਏ ਤਹਿਤ ਸਾਲ ਭਰ ਤੋਂ ਡਿਬਰੂਗੜ੍ਹ ਜੇਲ੍ਹ, ਅਸਾਮ ਵਿੱਚ ਬੰਦ ਹਨ। ਫ਼ਰੀਦਕੋਟ ਲੋਕ ਸਭਾ ਹਲਕਾ (ਰਾਖਵੇਂ) ਤੋਂ ਸਰਬਜੀਤ ਸਿੰਘ ਖ਼ਾਲਸਾ ਵੀ ਆਜ਼ਾਦ ਲੜ ਰਹੇ ਹਨ।

13 ਲੋਕ ਸਭਾ ਸੀਟਾਂ ‘ਤੇ ਕੁੱਲ 328 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ ਹੋਵੇਗਾ। ਗਠਜੋੜ ਦੀਆਂ ਸੰਘਟਕ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਸੀ ਸਹਿਮਤੀ ਨਾਲ ਵੱਖਰੀਆਂ ਚੋਣਾਂ ਲੜ ਰਹੀਆਂ ਹਨ। ਇਸ ਦੇ ਨਾਲ ਹੀ ਭਾਜਪਾ ਅਤੇ ਅਕਾਲੀ ਦਲ ਵੀ ਵੱਖੋ-ਵੱਖ ਲੜ ਰਹੇ ਹਨ। ਅਕਾਲੀ ਦਲ ਵੱਲੋਂ ਹਰੀਮਤ ਕੌਰ ਬਾਦਲ ਬਠਿੰਡਾ ਤੋਂ ਚੋਣ ਲੜ ਰਹੀ ਹੈ। ਜਦੋਂ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਸੀਟ ਤੋਂ ਚੋਣ ਮੈਦਾਨ ਵਿੱਚ ਹਨ। ਆਪ ਨੇ ਪੰਜਾਬ ਸਰਕਾਰ ਦੇ ਪੰਜ ਮੰਤਰੀਆਂ ਨੂੰ ਚੋਣਾਂ ਵਿੱਚ ਉਤਾਰਿਆ ਹੈ। 17 ਵੀਂ ਲੋਕ ਸਭਾ ਲਈ ਸੱਤਵੇਂ ਗੇੜ ਦੀ ਵੋਟਿੰਗ ਹੋ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਨਾਲ ਨਾਲ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਵੋਟਿੰਗ ਹੋਵੇਗੀ। ਪੰਜਾਬ ਵਿੱਚ 2 ਕਰੋੜ 14 ਲੱਖ ਵੋਟਰ ਆਪਣੇ ਜ਼ਮਹੂਰੀ ਹੱਕ ਦਾ ਇਸਤੇਮਾਲ ਕਰਨਗੇ। ਜਿਨ੍ਹਾਂ ਵਿੱਚ 1 ਕਰੋੜ 2 ਲੱਖ ਪੁਰਸ਼ ਵੋਟਰ ਅਤੇ 1 ਕਰੋੜ 1 ਲੱਖ ਮਹਿਲਾ ਵੋਟਰ ਸ਼ਾਮਿਲ ਹਨ।

Next Story
ਤਾਜ਼ਾ ਖਬਰਾਂ
Share it