ਤਰਨਤਾਰਨ ’ਚ ਸਬ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ
ਜ਼ਿਲ੍ਹਾ ਤਰਨਤਾਰਨ ਇਕ ਪਿੰਡ ਵਿਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਇਲਾਕੇ ਵਿਚ ਹੜਕੰਪ ਮੱਚ ਗਿਆ। ਸਬ ਇੰਸਪੈਕਟਰ ਦੋ ਪੱਖਾਂ ਵਿਚਾਲੇ ਹੋ ਰਹੇ ਝਗੜੇ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਪਾਰਟੀ ਦੇ ਨਾਲ ਮੌਕੇ ’ਤੇ ਪੁੱਜੇ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਸਰਪੰਚ ਸਮੇਤ 20 ਲੋਕਾਂ ’ਤੇ ਕਤਲ ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਇਕ ਪਿੰਡ ਵਿਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਇਲਾਕੇ ਵਿਚ ਹੜਕੰਪ ਮੱਚ ਗਿਆ। ਸਬ ਇੰਸਪੈਕਟਰ ਦੋ ਪੱਖਾਂ ਵਿਚਾਲੇ ਹੋ ਰਹੇ ਝਗੜੇ ਦੀ ਸ਼ਿਕਾਇਤ ਮਿਲਣ ’ਤੇ ਪੁਲਿਸ ਪਾਰਟੀ ਦੇ ਨਾਲ ਮੌਕੇ ’ਤੇ ਪੁੱਜੇ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਸਰਪੰਚ ਸਮੇਤ 20 ਲੋਕਾਂ ’ਤੇ ਕਤਲ ਸਮੇਤ ਹੋਰ ਕਈ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ।
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖ਼ਾਨ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਦੋ ਪੱਖਾਂ ਵਿਚਾਲੇ ਹੋ ਰਹੇ ਝਗੜੇ ਦੇ ਮਾਮਲੇ ਵਿਚ ਪੁੱਜੇ ਇਕ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਇਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਸਰਪੰਚ ਕੁਲਦੀਪ ਸਮੇਤ 20 ਲੋਕਾਂ ’ਤੇ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਐ ਜੋ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕੋਟ ਮੁਹੰਮਦ ਖ਼ਾਨ ਵਿਚ ਪਿਛਲੇ ਕੁੱਝ ਦਿਨਾਂ ਤੋਂ ਦੋ ਪੱਖਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ। ਪੁਲਿਸ ਵਿਚ ਸ਼ਿਕਾਇਤ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਦੋਵੇਂ ਪੱਖਾਂ ਨੂੰ ਸਮਾਂ ਦਿੱਤਾ ਸੀ। ਬੁੱਧਵਾਰ ਦੇਰ ਰਾਤ ਜਦੋਂ ਦੋਵੇਂ ਪੱਖਾਂ ਵਿਚਾਲੇ ਫਿਰ ਤੋਂ ਝੜਪ ਹੋਈ ਤਾਂ ਪੁਲਿਸ ਵਿਚ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ। ਇਸੇ ਦੌਰਾਨ ਸ੍ਰੀ ਗੋਇੰਦਵਾਲ ਸਾਹਿਬ ਥਾਣੇ ਦੇ ਸਬ ਇੰਸਪੈਕਟਰ ਚਰਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖ਼ਾਨ ਪੁੱਜੇ।
ਇਸ ਦੌਰਾਨ ਜਦੋਂ ਉਹ ਦੋਵੇਂ ਪੱਖਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਸੀ ਤਾਂ ਕੁੱਝ ਲੋਕਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਵਿਚ ਸਬ ਇੰਸਪੈਕਟਰ ਚਰਨਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦਈਏ ਕਿ ਪੁਲਿਸ ਵੱਲੋਂ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਐ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਐ।