ਮਨੋਰੰਜਨ ਕਾਲੀਆ ਦੇ ਘਰ ਪਹੁੰਚੇ ਸੁਖਬੀਰ ਬਾਦਲ, ਜਾਣਿਆ ਹਾਲ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਜਿੱਥੇ ਵੱਖ -ਵੱਖ ਨੇਤਾਵਾਂ ਦਾ ਓਹਨਾ ਦੇ ਘਰ ਆਉਣ ਜਾਣ ਲੱਗਾ ਹੋਇਆ ਹੈ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮਨੋਰੰਜਨ ਕਾਲੀਆ ਦੇ ਘਰ ਪਹੁੰਚ ਕੇ ਉਹਨਾਂ ਦਾ ਹਾਲ ਜਾਣਿਆ। ਓਹਨਾ ਨੇ ਤਿੱਖੇ ਸ਼ਬਦਾਂ 'ਚ ਇਸ ਹਮਲੇ ਦੀ ਜਿੱਥੇ ਨਿਖੇਦੀ ਕੀਤੀ ਉੱਥੇ ਹੀ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਵੱਡੇ ਸਵਾਲ ਚੁੱਕੇ।

ਜਲੰਧਰ (ਸੁਖਵੀਰ ਸਿੰਘ ਸ਼ੇਰਗਿੱਲ): ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਜਿੱਥੇ ਵੱਖ -ਵੱਖ ਨੇਤਾਵਾਂ ਦਾ ਓਹਨਾ ਦੇ ਘਰ ਆਉਣ ਜਾਣ ਲੱਗਾ ਹੋਇਆ ਹੈ ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਮਨੋਰੰਜਨ ਕਾਲੀਆ ਦੇ ਘਰ ਪਹੁੰਚ ਕੇ ਉਹਨਾਂ ਦਾ ਹਾਲ ਜਾਣਿਆ। ਓਹਨਾ ਨੇ ਤਿੱਖੇ ਸ਼ਬਦਾਂ 'ਚ ਇਸ ਹਮਲੇ ਦੀ ਜਿੱਥੇ ਨਿਖੇਦੀ ਕੀਤੀ ਉੱਥੇ ਹੀ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਵੱਡੇ ਸਵਾਲ ਚੁੱਕੇ।
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਗ੍ਰਨੇਡ ਸੁੱਟਿਆ ਗਿਆ ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।ਮੁਲਾਕਾਤ ਦੌਰਾਨ ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਜਾਨ ਸਾਡੀ ਏਕਤਾ ਹੈ ਤੇ ਇਸ ਏਕਤਾ ਨੂੰ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਸਰਕਾਰ ਨੂੰ ਜ਼ਰੂਰ ਕਰਨੀ ਚਾਹੀਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ 'ਚ ਹਮਲਾ ਕਰਨ ਵਾਲੇ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਹਨਾਂ ਵਲੋਂ ਵਰਤਿਆ ਗਿਆ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਗਿਆ ਹੈ ਤੇ ਪੁਲਿਸ ਦੇ ਵਲੋਂ ਇਸ ਹਮਲੇ ਦੀਆਂ ਤਾਰਾਂ ਪਾਕਿਸਤਾਨ ਬੈਠੇ ਵੱਡੇ ਗੈਂਗਸਟਰਾਂ ਨਾਲ ਜੁੜਨ ਦੀ ਗੱਲ ਵੀ ਆਖ਼ੀ ਜਾ ਰਹੀ ਹੈ।