ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ, ਸੌਂਪਿਆ ਲਿਫਾਫਾ ਬੰਦ ਜਵਾਬ, ਜਾਣੋ ਜਥੇਦਾਰ ਨੇ ਕਿ ਕਿਹਾ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖਤੀ ਸਪਸ਼ਟੀਕਰਨ ਸੌਂਪਿਆ ਹੈ।
By : Dr. Pardeep singh
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੀ ਸ਼ਿਕਾਇਤ ਵਿਚ ਲਾਏ ਦੋਸ਼ਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਲਿਖਤੀ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਪੁੱਜ ਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਹੈ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਖਤੀ ਸਪਸ਼ਟੀਕਰਨ ਸੌਂਪਿਆ ਹੈ। 5 ਸਿੰਘ ਸਾਹਿਬਾਨਾਂ ਦੀ ਮੀਟਿੰਗ ’ਚ ਸਪਸ਼ਟੀਕਰਨ ਨੂੰ ਵਿਚਾਰਿਆ ਜਾਵੇਗਾ। ਪੰਜ ਜਥੇਦਾਰ ਸਾਹਿਬਾਨਾਂ ਦੀ ਅਗਲੀ ਮੀਟਿੰਗ ’ਚ ਵਿਚਾਰਣ ਪਿੱਛੋਂ ਅਗਲਾ ਫੈਸਲਾ ਲਿਆ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਲਵਿੰਦਰ ਸਿੰਘ ਭੂੰਦੜ ਵੀ ਹਾਜ਼ਰ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪੇ ਲਿਖਤੀ ਸਪੱਸ਼ਟੀਕਰਨ ‘ਤੇ ਪੰਜ ਸਿੰਘ ਸਾਹਿਬਾਨ ਵਲੋਂ ਆਉਂਦੇ ਦਿਨਾਂ ਵਿਚ ਹੋਣ ਵਾਲੀ ਇਕੱਤਰਤਾ ਵਿਚ ਵਿਚਾਰ ਕੀਤਾ ਜਾਵੇਗਾ।