ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ
ਪੰਜਾਬ ਤੇ ਹਿਮਾਚਲ 'ਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਪੰਜਾਬਦ ਦੇ ਦਰਿਆ ਉਫਾਨ 'ਤੇ ਨੇ। ਜਿਸ ਕਰਕੇ ਪੰਜਾਬ ਦੇ ਕਈ ਜ਼ਿਲਿਆਂ 'ਚ ਹੜਾ ਵਰਗੀ ਸਥਿਤੀ ਵੀ ਬਣ ਚੁਕੀ ਹੈ। ਜੇਕਰ ਗੱਲ ਕੀਤੀ ਜਾਵੇ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੀ ਤਾਂ ਇਥੇ ਆਰਜੀ ਬੰਨ੍ਹ ਟੁੱਟਣ ਕਾਰਨ...

By : Makhan shah
ਫਾਜ਼ਿਲਕਾ (ਵਿਵੇਕ ਕੁਮਾਰ): ਪੰਜਾਬ ਤੇ ਹਿਮਾਚਲ 'ਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਪੰਜਾਬਦ ਦੇ ਦਰਿਆ ਉਫਾਨ 'ਤੇ ਨੇ। ਜਿਸ ਕਰਕੇ ਪੰਜਾਬ ਦੇ ਕਈ ਜ਼ਿਲਿਆਂ 'ਚ ਹੜਾ ਵਰਗੀ ਸਥਿਤੀ ਵੀ ਬਣ ਚੁਕੀ ਹੈ।ਜੇਕਰ ਗੱਲ ਕੀਤੀ ਜਾਵੇ ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੀ ਤਾਂ ਇਥੇ ਆਰਜੀ ਬੰਨ੍ਹ ਟੁੱਟਣ ਕਾਰਨ 17 ਪਿੰਡ ਹੜ੍ਹਾ ਦੀ ਚਪੇਟ 'ਚ ਨੇ ਇਸੇ ਤਰਾਂ ਫਿਰੋਜ਼ਪੁਰ ਤੇ ਫਾਜ਼ਿਲਕਾ ਦੇ ਵੀ ਕਈ ਪਿੰਡ ਹੜਾ ਦੀ ਮਾਰ ਛਲ ਰਹੇ ਨੇ।
ਲਗਾਤਾਰ ਹੀ ਪੰਜਾਬ ਦੇ ਸਿਆਸਤਦਾਨਾਂ ਵਲੋਂ ਇਹਨਾਂ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅੱਜ ਇਸੇ ਕੜ੍ਹੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪਹੁੰਚੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਾਜ਼ਿਲਕਾ ਤੇ ਬੱਲੂਆਣਾ ਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ। ਜਿਥੇ ਉਹਨਾਂ ਨੇ ਪੀੜਤ ਲੋਕਾਂ ਦੀਆ ਮੁਸ਼ਕਿਲਾਂ ਸੁਣਿਆ ਓਥੇ ਹੀ ਪੀੜਤ ਲੋਕਾਂ ਦੀ ਮਦਦ ਲਈ 4 ਇੰਜਣ ਪੰਪ ਸੈੱਟ ਦਿੱਤੇ ਹਨ। ਇਸ ਤੋਂ ਇਲਾਵਾ ਅਕਾਲੀ ਦਲ ਵੱਲੋਂ ਇੱਕ ਹਜ਼ਾਰ ਫੁੱਟ ਪਾਈਪ ਵੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਹੁਣ ਇਸ ਜਗ੍ਹਾਂ 'ਤੇ ਆਉਂਦੇ ਰਹਿਣਗੇ ਅਤੇ ਲੋਕਾਂ ਦੀ ਮੱਦਦ ਕਰਦੇ ਰਹਿਣਗੇ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋ 2027 'ਚ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਤਦ ਇਸ ਪਾਣੀ ਦੀ ਮਾਰ ਦਾ ਪੱਕਾ ਹੀ ਹੱਲ ਕਰ ਦਿੱਤਾ ਜਾਵੇਗਾ ਤਾਂਕਿ ਲੋਕਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਤੇ ਪੰਜਾਬੀ ਪਾਰਟੀ ਹੈ ਜਦਕਿ ਬਾਕੀ ਪਾਰਟੀਆਂ ਦਿੱਲੀ ਤੋਂ ਆਇਆ ਨੇ। ਦਿੱਲੀ ਤੋਂ ਆਉਣ ਵਾਲਿਆਂ ਪਾਰਟੀਆਂ ਬਸ ਪੰਜਾਬ ਨੂੰ ਲੁੱਟਣ ਦੇ ਲਈ ਆਉਂਦੀਆਂ ਨੇ ਪਰ ਅਕਾਲੀ ਦਲ ਹਮੇਸ਼ਾ ਪੰਜਾਬ ਦਾ ਵਿਕਾਸ ਕਰਦੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ 'ਚ ਅੱਜ ਤਕ ਜਿਨ੍ਹਾਂ ਵੀ ਵਿਕਾਸ ਹੋਇਆ ਹੈ ਉਹ ਸਿਰਫ਼ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਹੀ ਹੋਇਆ ਹੈ ਬਾਕੀ ਪਾਰਟੀਆਂ ਨੇ ਸਿਰਫ ਪੰਜਾਬ ਵਿਕਾਸ ਕਰਨ ਦਾ ਡਰਾਮਾ ਹੀ ਕੀਤਾ ਹੈ।


