ਪੰਜਾਬ ‘ਚ ਮੁੜ ਕਸੂਤਾ ਫਸਿਆ ਸੰਨੀ ਦਿਓਲ!
ਪੰਜਾਬ ਵਿੱਚ ਸੰਨੀ ਦਿਓਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਜਦੋਂ ਓਹ ਸਿਆਸਤ ਵਿੱਚ ਸੀ ਓਦੋਂ ਵੀ ਅਤੇ ਹੁਣ ਵੀ ਉਨ੍ਹਾਂ ਨਾਲ ਨਵਾਂ ਵਿਵਾਦ ਜੁੜ ਗਿਆ ਹੈ। ਹੁਣ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਹੋ ਗਿਆ ਹੈ। ਪੰਜਾਬ ਭਰ ਵਿੱਚ ਓਨ੍ਹਾਂ ਕਿਲਾਫ ਵੱਡੇ ਪੱਧਰ ਤੇ ਵਿਵਾਦ ਹੁੰਦਾ ਨਜ਼ਰ ਆ ਰਿਹਾ ਹੈ।

ਜਲੰਧਰ, ਕਵਿਤਾ: ਪੰਜਾਬ ਵਿੱਚ ਸੰਨੀ ਦਿਓਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ ਜਦੋਂ ਓਹ ਸਿਆਸਤ ਵਿੱਚ ਸੀ ਓਦੋਂ ਵੀ ਅਤੇ ਹੁਣ ਵੀ ਉਨ੍ਹਾਂ ਨਾਲ ਨਵਾਂ ਵਿਵਾਦ ਜੁੜ ਗਿਆ ਹੈ। ਹੁਣ ਉਨ੍ਹਾਂ ਖਿਲਾਫ ਮਾਮਲਾ ਵੀ ਦਰਜ ਹੋ ਗਿਆ ਹੈ। ਪੰਜਾਬ ਭਰ ਵਿੱਚ ਓਨ੍ਹਾਂ ਕਿਲਾਫ ਵੱਡੇ ਪੱਧਰ ਤੇ ਵਿਵਾਦ ਹੁੰਦਾ ਨਜ਼ਰ ਆ ਰਿਹਾ ਹੈ। ਜੀ ਹਾਂ ‘ਜਾਟ' ਫਿਲਮ ਨੂੰ ਲੈ ਕੇ ਮਸ਼ਹੂਰ ਬਾਲੀਵੁੱਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਫਿਲਮ 'ਚ ਯਿਸ਼ੂ ਮਸੀਹ 'ਤੇ ਕਥਿਤ ਵਿਵਾਦ ਨੂੰ ਲੈ ਕੇ ਹੁਣ ਅਦਾਕਾਰਾਂ ਸਮੇਤ ਫਿਲਮ ਦੇ ਨਿਰਮਾਤਾਵਾਂ 'ਤੇ ਜਲੰਧਰ ਵਿੱਚ ਕੇਸ ਦਰਜ ਹੋਇਆ ਹੈ। ਜਲੰਧਰ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਪਿੰਡ ਫੋਲੜੀਵਾਲ ਦੇ ਇੱਕ ਵਿਅਕਤੀ ਨੇ ਦਿੱਤੀ ਹੈ, ਜਿਸ 'ਤੇ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ।
ਈਸਾਈ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਹ ਸ਼ਿਕਾਇਤ ਈਸਾਈ ਭਾਈਚਾਰੇ ਦੇ ਨੇਤਾ ਗੋਲਡੀ ਨੇ ਦਿੱਤੀ ਸੀ। ਜਿਸ ਵਿੱਚ ਉਹਨਾਂ ਨੇ ਕਿਹਾ- ਕੁਝ ਦਿਨ ਪਹਿਲਾਂ ਇੱਕ ਫਿਲਮ ਜਾਟ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਉਸ ਫਿਲਮ ਵਿੱਚ, ਅਦਾਕਾਰ ਰਣਦੀਪ ਹੁੱਡਾ ਨੇ ਸਾਡੇ ਯਿਸੂ ਮਸੀਹ ਅਤੇ ਸਾਡੇ ਧਰਮ ਵਿੱਚ ਵਰਤੀਆਂ ਜਾਂਦੀਆਂ ਪਵਿੱਤਰ ਚੀਜ਼ਾਂ ਦਾ ਨਿਰਾਦਰ ਕੀਤਾ। ਰਣਦੀਪ ਹੁੱਡਾ ਚਰਚ ਦੇ ਅੰਦਰ ਪ੍ਰਭੂ ਯਿਸੂ ਮਸੀਹ ਵਾਂਗ ਖੜ੍ਹਾ ਸੀ ਅਤੇ ਸਾਡੇ ਸ਼ਬਦ ਆਮੀਨ ਦਾ ਨਿਰਾਦਰ ਕੀਤਾ ਗਿਆ।
ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਫਿਲਮ 'ਜਾਟ' ਵਿੱਚ ਕੰਮ ਕਰਨ ਵਾਲੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ।
ਹਾਲਾਂਕਿ ਹੁਣ ਜਾਣਕਾਰੀ ਆ ਰਹੀ ਹੈ ਕਿ ਵਿਵਾਦ ਭਖਦਿਆਂ ਵੇਖ ਹੁਣ ਫਿਲਮ ਦੇ ਨਿਰਮਾਤਾਵਾਂ ਨੇ ਵਿਵਾਦਿਤ ਸੀਨ ਹਟਾਉਣ ਦਾ ਐਲਾਨ ਕੀਤਾ ਸੀ ਅਤੇ ਹੁਣ ਉਸ ਸੀਨ ਨੂੰ ਹਟਾ ਦਿੱਤਾ ਗਿਆ ਹੈ। ਜਿਸਤੋਂ ਬਾਅਦ ਉਮੀਦ ਹੈ ਕਿ ਇਸ ਫਿਲਮ ਨੂੰ ਲੈ ਕੇ ਵਧਿਆ ਈਸਾਈ ਭਾਈਚਾਰੇ ਦਾ ਗੁੱਸਾ ਸ਼ਾਂਤ ਹੋ ਜਾਵੇਗਾ ਅਤੇ ਉਹ ਆਪਣਾ ਰੋਸ ਪ੍ਰਦਰਸ਼ਨ ਵਾਪਸ ਲੈ ਲਵੇਗਾ। ਹਾਲਾਂਕਿ ਏਡੀਸੀਪੀ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।