ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਿਸਾਨਾਂ ਦਾ ਸਮਰਥਨ
ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ, ਉਥੇ ਹੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ ਐ।
By : Makhan shah
ਅੰਮ੍ਰਿਤਸਰ : ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਪੰਜਾਬ ਭਰ ਵਿਚ ਭਰਵਾਂ ਹੁੰਗਾਰਾ ਮਿਲਿਆ, ਉਥੇ ਹੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ ਗਈ ਐ।
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਵਿਆਪਕ ਹੁੰਗਾਰਾ ਦੇਖਣ ਨੂੰ ਮਿਲਿਆ, ਜਿਸ ਦੌਰਾਨ ਪੰਜਾਬ ਭਰ ਵਿਚ ਸਾਰੇ ਬਜ਼ਾਰਾਂ ਪੂਰੀ ਤਰ੍ਹਾਂ ਬੰਦ ਰਹੇ। ਪੰਜਾਬ ਦੇ ਸਾਰੇ ਵਰਗਾਂ ਵੱਲੋਂ ਕਿਸਾਨਾਂ ਨੂੰ ਪੂਰਾ ਸਮਰਥਨ ਦਿੱਤਾ ਗਿਆ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦਿਆਂ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਗਿਆ।
ਉਨ੍ਹਾਂ ਆਖਿਆ ਕਿ ਕਿਸਾਨਾਂ ਵੱਲੋਂ ਕੀਤੇ ਗਏ ਬੰਦ ਦੇ ਐਲਾਨ ਨੂੰ ਭਰਵਾਂ ਹੁੰਗਾਰਾ ਮਿਲਿਆ ਏ, ਜਿਸ ਨੇ ਦਿਖਾ ਦਿੱਤਾ ਏ ਕਿ ਪੰਜਾਬ ਸਾਰੇ ਵਰਗਾਂ ਦੇ ਲੋਕ ਕਿਸਾਨਾਂ ਦੇ ਨਾਲ ਨੇ,, ਇਸ ਲਈ ਕੇਂਦਰ ਸਰਕਾਰ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨੀਆਂ ਚਾਹੀਦੀਆਂ ਨੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਵੀ ਚਿੰਤਾ ਜਤਾਈ।
ਦੱਸ ਦਈਏ ਕਿ ਅੱਜ ਪੰਜਾਬ ਭਰ ਵਿਚ ਕਿਸਾਨਾਂ ਵੱਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਦੇ ਚਲਦਿਆਂ ਪੂਰੇ ਪੰਜਾਬ ਵਿਚ ਕਰਫਿਊ ਵਰਗਾ ਮਾਹੌਲ ਦੇਖਣ ਨੂੰ ਮਿਲਿਆ।