ਅੰਮ੍ਰਿਤਪਾਲ 'ਤੇ ਐਨਐਸਏ ਹਟਵਾਉਣ ਲਈ ਸੜਕਾਂ 'ਤੇ ਉਤਰੇ ਸਮਰਥਕ
ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ ਦੇ ਵਿੱਚ ਬੰਦ ਹੈ। ਤੀਸਰੀ ਵਾਰ ਉਸਦੇ ਉੱਪਰ ਐਨਐਸਏ ਲਗਾਈ ਗਈ ਹੈ। ਜਿਸ ਦੇ ਵਿਰੋਧ ਵਿੱਚ ਅੰਮ੍ਰਿਤਪਾਲ ਦੀ ਪਾਰਟੀ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵਲੋਂ ਅੱਜ ਅੰਮ੍ਰਿਤਸਰ 'ਚ ਵੱਡੇ ਪੱਧਰ 'ਤੇ ਰੋਸ਼ ਮਾਰਚ ਕੀਤਾ ਗਿਆ।

ਅੰਮ੍ਰਿਤਸਰ (ਵਿਵੇਕ ਕੁਮਾਰ): ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ ਦੇ ਵਿੱਚ ਬੰਦ ਹੈ। ਤੀਸਰੀ ਵਾਰ ਉਸਦੇ ਉੱਪਰ ਐਨਐਸਏ ਲਗਾਈ ਗਈ ਹੈ। ਜਿਸ ਦੇ ਵਿਰੋਧ ਵਿੱਚ ਅੰਮ੍ਰਿਤਪਾਲ ਦੀ ਪਾਰਟੀ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵਲੋਂ ਅੱਜ ਅੰਮ੍ਰਿਤਸਰ 'ਚ ਵੱਡੇ ਪੱਧਰ 'ਤੇ ਰੋਸ਼ ਮਾਰਚ ਕੀਤਾ ਗਿਆ।ਜਿਸ ਤੋਂ ਬਾਅਦ ਉਹਨਾਂ ਵੱਲੋਂ ਏਡੀਸੀ ਜੋਤੀ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
ਇਸ ਸੰਬੰਧੀ ਗੱਲ ਬਾਤ ਕਰਦੇ ਹੋਏ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ 'ਤੇ ਜਾਣ ਬੁਝਕੇ ਐਨਐਸਏ ਵਧਾਈ ਗਈ। ਜੋ ਕੀ ਨਹੀਂ ਹੋਣਾ ਚਾਹੀਦਾ। ਕਿਉਂ ਕੀ ਅੰਮ੍ਰਿਤਪਾਲ ਲੋਕਾਂ ਦੇ ਵਲੋਂ ਚੁਣਿਆ ਗਿਆ ਸਾਂਸਦ ਹੈ। ਉਸਨੂੰ ਬਾਹਰ ਭੇਜਕੇ ਲੋਕਾਂ ਦੇ ਭਲੇ ਦੇ ਲਈ ਕੰਮ ਕਰਨ ਦੇਣੇ ਚਾਹੀਦੇ ਨੇ।
ਇਸ ਦੇ ਨਾਲ ਹੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਉੱਪਰ ਜੋ ਤੀਸਰੀ ਵਾਰ ਐਨ ਐਸ ਏ ਲਗਾਈ ਗਈ ਹੈ। ਉਹ ਬੇਵਜਾ ਉਹਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਅਤੇ ਅੱਜ ਉਹਨਾਂ ਵੱਲੋਂ ਡੀਸੀ ਦਫਤਰ ਵਿੱਚ ਮੰਗ ਪੱਤਰ ਦਿੱਤਾ ਗਿਆ ਤੇ ਮੰਗ ਕੀਤੀ ਜਾ ਰਹੀ ਹੈ ਕਿ ਅਜਿਹੀ ਕਾਨੂੰਨ ਵੀ ਰੱਦ ਕੀਤੇ ਜਾਣੇ ਚਾਹੀਦੇ ਹਨ ਜਿਸ ਨਾਲ ਕਿ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।
ਇਸ ਦੇ ਨਾਲ ਹੀ ਓਹਨਾ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਹੱਕ ਦੇ ਵਿੱਚ ਵੱਡੀ ਗਿਣਤੀ ਚ ਸਿੱਖ ਜਥੇਬੰਦੀਆਂ ਪਹੁੰਚੀਆਂ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਦਿਨੀ ਮੀਟਿੰਗ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੱਡੇ ਪੱਧਰ ਤੇ ਇਕੱਠ ਕੀਤਾ ਜਾ ਰਿਹਾ ਉਸ ਦਾ ਅਸੀਂ ਸਵਾਗਤ ਕਰਦੇ ਹਾਂ।