ਲੁਧਿਆਣਾ ਵਿੱਚ ਤਿੰਨ ਨੌਜਵਾਨਾਂ ਦੀ ਸ਼ੱਕੀ ਮੌਤ
ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਮਣੇ ਆ ਰਾਹੀ ਹੈ ਜਿਥੇ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ। ਮ੍ਰਿਤਕਾਂ ਦੀ ਪਛਾਣ ਰਿੰਕੂ, ਮੰਜੂ ਰਾਏ ਅਤੇ ਦੇਬੀ ਵਜੋਂ ਕੀਤੀ ਗਈ ਹੈ।

ਲੁਧਿਆਣਾ (ਜਗਮੀਤ ਸਿੰਘ) : ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਮਣੇ ਆ ਰਾਹੀ ਹੈ ਜਿਥੇ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਪਾਇਆ ਜਾ ਰਿਹਾ। ਮ੍ਰਿਤਕਾਂ ਦੀ ਪਛਾਣ ਰਿੰਕੂ, ਮੰਜੂ ਰਾਏ ਅਤੇ ਦੇਬੀ ਵਜੋਂ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਪਰਿਵਾਰ ਨੇ ਦਸਿਆ ਕਿ ਬੁੱਧਵਾਰ ਰਾਤ ਨੂੰ ਤਿੰਨਾਂ ਨੌਜਵਾਨਾਂ ਨੇ ਫਾਂਬੜਾ ਰੋਡ 'ਤੋਂ ਸ਼ਰਾਬ ਪੀਤੀ ਸੀ। ਜਿਸ ਤੋਂ ਬਾਅਦ ਤਿੰਨਾਂ ਦੀ ਹਾਲਤ ਖਰਾਬ ਹੋਣੀ ਸ਼ੁਰੂ ਹੋ ਗਈ ਅਤੇ ਓਹਨਾ ਦੇ ਮੂੰਹ ਵਿੱਚੋ ਝੱਗ ਨਿਕਲਣ ਲੱਗ ਪਈ। ਜਿਸ ਤੋਂ ਬਾਅਦ ਦੇਰ ਰਾਤ ਕਰੀਬ 9:30 ਵਜੇ ਰਿੰਕੂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਸੇ ਤਰ੍ਹਾਂ ਰਿੰਕੂ ਦੇ ਨਾਲ ਮੰਜੂਰਾਏ ਅਤੇ ਦੇਬੀ ਦੋਨਾਂ ਸਾਥੀਆਂ ਦੀ ਵੀ ਮੌਤ ਹੋ ਗਈ। ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਦੇਰ ਰਾਤ 1 ਵਜੇ ਦੇ ਕਰੀਬ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ। ਇਸ ਮੌਕੇ ਸਿਵਲ ਹਸਪਤਾਲ ਦੇ ਐਸਐਮਓ ਡਾਕਟਰ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਕਿ ਬੀਤੀ ਰਾਤ ਸਵਾ 1 ਵਜੇ ਦੇ ਕਰੀਬ ਦੋ ਹੋਰ ਨੌਜਵਾਨਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਲਿਆਂਦੀਆਂ ਗਈਆਂ ਸਨ। ਓਹਨਾ ਦਸਿਆ ਕਿ ਤਿੰਨਾਂ ਨੌਜਵਾਨਾਂ ਦੀ ਮੌਤ ਸ਼ੱਕੀ ਹਾਲਾਤਾਂ ਵਿੱਚ ਹੋਈ ਹੈ। ਜਿਸ ਕਰਕੇ ਮੌਤ ਦੇ ਕਾਰਨਾਂ ਦਾ ਸਹੀ ਪਤਾ ਨਹੀਂ ਲੱਗ ਸਕਿਆ। ਪੋਸਟਮਾਰਟਮ ਦੀ ਰਿਪੋਰਟ ਅਤੇ ਬਾਕੀ ਮੈਡੀਕਲ ਜਾਂਚ ਕਰਨ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਅਸਲ ਪਤਾ ਲੱਗ ਸਕੇਗਾ।