ਤਰਨਤਾਰਨ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਮੌਤ
ਜ਼ਿਲ੍ਹਾ ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਸਾਰੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੋਂ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ, ਜਿਵੇਂ ਹੀ ਇਹ ਖ਼ਬਰ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਸਾਰੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਅਤੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਿੰਡ ਭਰੋਵਾਲ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਰਹਿਣ ਵਾਲੇ 34 ਸਾਲ ਨੌਜਵਾਨ ਸ਼ੁਭਕਰਮਨ ਸਿੰਘ ਦੀ ਨਿਊਜ਼ੀਲੈਂਡ ਵਿਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਹਾਦਸੇ ਦੌਰਾਨ ਸ਼ੁਭਕਰਮਨ ਸਿੰਘ ਦਾ ਇਕ ਛੋਟਾ ਬੱਚਾ ਵੀ ਉਸ ਦੇ ਨਾਲ ਸੀ ਜੋ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨ ਸ਼ੁਭਕਰਮਨ ਸਿੰਘ ਦੇ ਪਿਤਾ ਅਮਰੀਕ ਸਿੰਘ ਰਾਜੂ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਨਿਊਜ਼ੀਲੈਂਡ ਵਿਚ ਘਰੋਂ ਬਜ਼ਾਰ ਜਾਣ ਲਈ ਨਿਕਲਿਆ ਸੀ, ਇਸੇ ਦੌਰਾਨ ਇਕ ਗੋਰੇ ਨੇ ਆਪਣੀ ਕਾਰ ਦੇ ਨਾਲ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਪੋਤਾ ਜ਼ਖ਼ਮੀ ਹੋ ਗਿਆ।
ਦੱਸ ਦਈਏ ਕਿ ਸ਼ੁਭਕਰਮਨ ਸਿੰਘ ਦੀਆਂ ਅੰਤਿਮ ਰਸਮਾਂ ਨਿਊਜ਼ੀਲੈਂਡ ਵਿਚ ਹੀ ਕੀਤੀਆਂ ਜਾਣਗੀਆਂ, ਜਿਸ ਦੇ ਲਈ ਪਰਿਵਾਰ ਵੱਲੋਂ ਨਿਊਜ਼ੀਲੈਂਡ ਜਾਣ ਦੀ ਤਿਆਰੀ ਕੀਤੀ ਜਾ ਰਹੀ ਐ।