ਸਮਾਣਾ ਦੇ ਪਿੰਡ ਕਰਹਾਲੀ ’ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ
ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਜਦੋਂ ਇਕ ਜੇਸੀਬੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜੇਸੀਬੀ ਦਾ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ।

By : Makhan shah
ਪਟਿਆਲਾ : ਪਟਿਆਲਾ ਦੇ ਹਲਕਾ ਸਮਾਣਾ ਦੇ ਪਿੰਡ ਕਰਹਾਲੀ ਸਾਹਿਬ ਗੁਰੂ ਘਰ ਦੇ ਅੱਗੇ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਜਦੋਂ ਇਕ ਜੇਸੀਬੀ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਨਾਲ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਜੇਸੀਬੀ ਦਾ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿੰਡ ਕਰਹਾਲੀ ਦੇ ਹੀ ਰਹਿਣ ਵਾਲੇ ਸੀ ਅਤੇ ਪਟਿਆਲਾ ਤੋਂ ਡਿਊਟੀ ਕਰਕੇ ਵਾਪਸ ਪਿੰਡ ਆ ਰਹੇ ਸੀ ਪਰ ਪਿੰਡ ਦੇ ਕੋਲ ਆ ਕੇ ਇਹ ਹਾਦਸਾ ਵਾਪਰ ਗਿਆ। ਮ੍ਰਿਤਕ ਨੌਜਵਾਨ ਅੰਮ੍ਰਿਤਪਾਲ ਸਿੰਘ ਅਤੇ ਤੇਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਜੇਸੀਬੀ ਅਤੇ ਟਿੱਪਰਾਂ ’ਤੇ ਲਗਾਮ ਲਗਾਉਣੀ ਚਾਹੀਦੀ ਐ, ਇਨ੍ਹਾਂ ਦੇ ਕਾਰਨ ਰੋਜ਼ਾਨਾ ਬਹੁਤ ਸਾਰੇ ਹਾਦਸੇ ਵਾਪਰ ਰਹੇ ਨੇ।
ਪਰਿਵਾਰਕ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਧਰ ਪੁਲਿਸ ਨੇ ਦੋਵੇਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰਖਵਾ ਦਿਤਾ ਹੈ ਅਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਐ।


