Begin typing your search above and press return to search.

ਆਪਣੀ ਛੇ ਸਾਲਾ ਬੱਚੀ ਨਾਲ ਜਬਰਜਨਾਹ ਕਰਨ ਵਾਲੇ ਪਿਓ ਨੂੰ ਫਾਂਸੀ ਦੀ ਸਜ਼ਾ ਸੁਣਾਈ

ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜ਼ਾ ਸੁਣਾਈ ਹੈ।

ਆਪਣੀ ਛੇ ਸਾਲਾ ਬੱਚੀ ਨਾਲ ਜਬਰਜਨਾਹ ਕਰਨ ਵਾਲੇ ਪਿਓ ਨੂੰ ਫਾਂਸੀ ਦੀ ਸਜ਼ਾ ਸੁਣਾਈ
X

Makhan shahBy : Makhan shah

  |  29 Aug 2024 8:03 PM IST

  • whatsapp
  • Telegram

ਅੰਮ੍ਰਿਤਸਰ : ਅੰਮ੍ਰਿਤਸਰ ਦੀ ਪੋਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖਤ ਸਜ਼ਾ ਸੁਣਾਈ ਹੈ। ਪੋਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਵਾਸੀ 36 ਸਾਲਾ ਵਿਅਕਤੀ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ

ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵੱਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜ਼ਾਰ ਰੁਪਏ ਜੁਰਮਾਨੇ ਦੀ ਸਖਤ ਸਜ਼ਾ ਸੁਣਾਈ। ਦੋਵੇਂ ਸਜ਼ਾਵਾਂ ਨਾਲੋ-ਨਾਲ ਚੱਲਣਗੀਆਂ।

ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ’ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸਦਾ ਕਤਲ ਕਰ ਦਿੱਤਾ ਤੇ ਲਾਸ਼ ਦਰੱਖਤ ਨਾਲ ਲਟਕਾ ਦਿੱਤੀ ਅਤੇ ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ।

ਉਸਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸ ਨੇ ਬੱਚੀ ਨੂੰ ਮਾਰ ਦਿੱਤਾ ਹੈ। ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਮਿਤੀ 5 ਜਨਵਰੀ 2020 ਨੂੰ ਮੁਕੱਦਮਾ ਦਰਜ ਕੀਤਾ ਗਿਆ ਸੀ।

Next Story
ਤਾਜ਼ਾ ਖਬਰਾਂ
Share it