Begin typing your search above and press return to search.

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ

ਮੁਕਤਸਰ ਸਾਹਿਬ ਦੀ ਧਰਤੀ ’ਤੇ 14 ਜਨਵਰੀ ਨੂੰ ਅਰਦਾਸ ਕਰਕੇ ਸ਼ੁਰੂ ਹੋਈ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੀ ਨਵ ਗਠਿਤ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਅਤੇ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਦੇ ਵਿੱਚ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਗੂ
X

Makhan shahBy : Makhan shah

  |  18 Jan 2025 3:06 PM IST

  • whatsapp
  • Telegram

ਅੰਮ੍ਰਿਤਸਰ : ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ 14 ਜਨਵਰੀ ਨੂੰ ਅਰਦਾਸ ਕਰਕੇ ਸ਼ੁਰੂ ਹੋਈ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੀ ਨਵ ਗਠਿਤ ਸੀਨੀਅਰ ਲੀਡਰਸ਼ਿਪ ਅਤੇ ਪਾਰਟੀ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਅਤੇ ਪਾਰਟੀ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਅਗਵਾਈ ਦੇ ਵਿੱਚ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ। ਇਸ ਦੇ ਨਾਲ ਹੀ ਜੇਲ੍ਹ ਦੇ ਵਿੱਚ ਬੰਦ ਪਾਰਟੀ ਪ੍ਰਧਾਨ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ ਗਈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਪੂ ਤਰਸੇਮ ਸਿੰਘ ਤੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 14 ਜਨਵਰੀ ਨੂੰ ਮਾਗੀ ਦੇ ਦਿਹਾੜੇ ਤੇ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਪਾਰਟੀ ਦੀ ਨਵੀਂ ਸ਼ੁਰੂਆਤ ਹੋਈ ਸੀ ਅਤੇ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਪਹੁੰਚੇ ਹਾਂ ਅਤੇ ਹੁਣ ਅੱਗੋਂ ਪਾਰਟੀ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪੱਧਰ ਦੇ ਉੱਪਰ ਪਾਰਟੀ ਦੇ ਵਰਕਰ ਤਿਆਰ ਕੀਤੇ ਜਾਣਗੇ।

ਉਨ੍ਹਾਂ ਆਖਿਆ ਕਿ ਅਸੀਂ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਬਾਕੀ ਸਾਰੇ ਸਿੰਘਾਂ ਦੀ ਰਿਹਾਈ ਤੱਕ ਆਪਣੀ ਲੜਾਈ ਨਿਰੰਤਰ ਜਾਰੀ ਰੱਖਾਂਗੇ ਅਤੇ ਇਹ ਸਿਰਫ ਸਿੱਖ ਕੌਮ ਦੀ ਗੱਲ ਨਹੀਂ ਸਗੋਂ ਸਮੁੱਚੇ ਮਨੁੱਖਤਾ ਦੇ ਅਧਿਕਾਰ ਦੀ ਗੱਲ ਹੈ। ਇਸ ਮੌਕੇ ਸਾਰੇ ਸੀਨੀਅਰ ਆਗੂਆਂ ਨੇ ਵੀ ਸਿੱਖੀ ਦੇ ਸਿਧਾਂਤ ਤੇ ਚਲਦਿਆਂ ਧਾਰਮਿਕ ਹੱਕਾਂ ਦੀ ਰੱਖਿਆ ਲਈ ਵੀ ਅਰਦਾਸ ਕੀਤੀ ਹੈ। ਨਾਲ ਹੀ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਉਹਨਾਂ ਦੀ ਪਾਰਟੀ ਤੇ ਤੰਜ ਕੱਸ ਰਹੀ ਹੈ,

ਜੇਕਰ ਸ਼੍ਰੋਮਣੀ ਅਕਾਲੀ ਦਲ ਬਾਦਲ ਸਹੀ ਤਰੀਕੇ ਲੋਕਾਂ ਦੀ ਸੇਵਾ ਕਰਦੀ ਰਹਿੰਦੀ ਤੇ ਸਾਨੂੰ ਅਕਾਲੀ ਦਲ ਵਾਰਸ ਪੰਜਾਬ ਦੇ ਬਣਾਉਣ ਦੀ ਲੋੜ ਨਹੀਂ ਸੀ ਪੈਣੀ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਇਹ ਕਹਿ ਰਹੇ ਹਨ ਕਿ ਭਾਈ ਅਗਵਾਨ ਅਤੇ ਭਾਈ ਖਾਲੜਾ ਦਾ ਪਰਿਵਾਰ ਉਹਨਾਂ ਤੋਂ ਨਾਰਾਜ਼ ਚੱਲ ਰਿਹਾ ਅਜਿਹੀ ਕੋਈ ਵੀ ਗੱਲ ਨਹੀਂ ਹੈ, ਹਰੇਕ ਦੇ ਜ਼ਰੂਰੀ ਰੁਝੇਵੇਂ ਹੁੰਦੇ ਹਨ, ਜਿਸ ਕਰਕੇ ਅੱਜ ਦੇ ਸਮਾਗਮ ਵਿੱਚ ਉਹ ਸ਼ਿਰਕਤ ਨਹੀਂ ਕਰ ਸਕੇ।

Next Story
ਤਾਜ਼ਾ ਖਬਰਾਂ
Share it