ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਕਤਲ
ਵੱਡੀ ਖ਼ਬਰ ਬਰਨਾਲਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਇਕ ਨੌਜਵਾਨ ਸਰਪੰਚ ਸੁਖਜੀਤ ਸਿੰਘ ਦਾ ਪਿੰਡ ਦੇ ਹੀ ਕੁੱਝ ਲੋਕਾਂ ਨੇ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸਰਪੰਚ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੂੰ ਨਸ਼ਾ ਕਰਨ ਤੋਂ ਰੋਕ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਪੰਚ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
By : Makhan shah
ਬਰਨਾਲਾ : ਵੱਡੀ ਖ਼ਬਰ ਬਰਨਾਲਾ ਤੋਂ ਸਾਹਮਣੇ ਆ ਰਹੀ ਐ, ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਇਕ ਨੌਜਵਾਨ ਸਰਪੰਚ ਸੁਖਜੀਤ ਸਿੰਘ ਦਾ ਪਿੰਡ ਦੇ ਹੀ ਕੁੱਝ ਲੋਕਾਂ ਨੇ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਅਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਸਰਪੰਚ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੂੰ ਨਸ਼ਾ ਕਰਨ ਤੋਂ ਰੋਕ ਰਿਹਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸਰਪੰਚ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਅਧੀਨ ਪੈਂਦੇ ਪਿੰਡ ਛੰਨਾ ਗੁਲਾਬ ਸਿੰਘ ਵਿਖੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੌਜੂਦਾ ਸਰਪੰਚ ਸੁਖਜੀਤ ਸਿੰਘ ਦਾ ਪਿੰਡ ਦੇ ਹੀ ਕੁੱਝ ਲੋਕਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਸੁਖਜੀਤ ਸਿੰਘ ਮਹਿਜ਼ 26 ਸਾਲਾਂ ਦਾ ਸੀ ਅਤੇ ਜ਼ਿਲ੍ਹਾ ਬਰਨਾਲਾ ਦਾ ਸਭ ਤੋਂ ਛੋਟੀ ਉਮਰ ਦਾ ਸਰਪੰਚ ਸੀ।
ਇਸ ਹਮਲੇ ਦੌਰਾਨ ਸਰਪੰਚ ਸੁਖਜੀਤ ਸਿੰਘ ਦੇ ਪਿਤਾ ਅਮਰਜੀਤ ਸਿੰਘ ਸਮੇਤ ਤਿੰਨ ਹੋਰ ਲੋਕ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਏ। ਇਸ ਦੁਖਦਾਈ ਘਟਨਾ ’ਤੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਮੌਕੇ ’ਤੇ ਪਹੁੰਚ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪੁਲਿਸ ਪ੍ਰਸਾਸ਼ਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਨੇ।