Begin typing your search above and press return to search.

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ

ਫਿਰੋਜ਼ਪੁਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਮਮਦੋਟ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਭਿਆਨਕ ਹਾਦਸੇ ਦੌਰਾਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਤੜਕੇ ਕਰੀਬ ਚਾਰ ਵਜੇ ਨੇੜਲੇ ਪਿੰਡ ਤਰਾਂ ਵਾਲਾ ਵਿਖੇ ਵਾਪਰਿਆ।

ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
X

Makhan shahBy : Makhan shah

  |  18 Sept 2024 12:11 PM GMT

  • whatsapp
  • Telegram

ਫਿਰੋਜ਼ਪੁਰ : ਫਿਰੋਜ਼ਪੁਰ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਸਬਾ ਮਮਦੋਟ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਭਿਆਨਕ ਹਾਦਸੇ ਦੌਰਾਨ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਤੜਕੇ ਕਰੀਬ ਚਾਰ ਵਜੇ ਨੇੜਲੇ ਪਿੰਡ ਤਰਾਂ ਵਾਲਾ ਵਿਖੇ ਵਾਪਰਿਆ।

ਜਾਣਕਾਰੀ ਅਨੁਸਾਰ ਇਹ ਹਾਦਸਾ ਮੋਟਰਸਾਈਕਲ ਤੇ ਟਰੈਕਟਰ-ਟਰਾਲੀ ਦੀ ਭਿਆਨਕ ਟੱਕਰ ਹੋਣ ਕਾਰਨ ਵਾਪਰਿਆ, ਜਿਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਕਰਨਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਕਰਨਦੀਪ ਸਿੰਘ ਆਪਣੇ ਦੋਸਤ ਕਰਮਜੀਤ ਸਿੰਘ ਦੇ ਨਾਲ ਤੜਕੇ ਕਰੀਬ ਚਾਰ ਵਜੇ ਪਿੰਡ ਛਾਂਗਾ ਖ਼ੁਰਦ ਵਿਖੇ ਗੁਰਦੁਆਰਾ ਸ੍ਰੀ ਨਾਨਕਸਰ ਠਾਠ ਤੋਂ ਪਾਠ ਵਿਚ ਸ਼ਾਮਲ ਹੋਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਆਉਂਦੀ ਹੋਈ ਰੇਤੇ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਦੌਰਾਨ 19 ਸਾਲਾਂ ਦੇ ਕਰਨਦੀਪ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮ੍ਰਿਤਕ ਕਰਨਦੀਪ ਸਿੰਘ ਕਰਨਦੀਪ ਸਿੰਘ ਦੋ ਭੈਣਾਂ ਦਾ ਇਕਲੌਤਾ ਅਤੇ ਛੋਟਾ ਭਰਾ ਸੀ, ਉਸ ਦੀ ਮੌਤ ਮਗਰੋਂ ਜਿੱਥੇ ਮਾਪਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ, ਉਥੇ ਹੀ ਪੂਰੇ ਪਿੰਡ ਵਿਚ ਵੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it