Begin typing your search above and press return to search.

ਵਿਰੋਧੀ ਧਿਰ ਨੇ ਮਾਨਸੂਨ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਗਈ ਐ। ਸੈਸ਼ਨ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਮਰਹੂਤ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਹਸਤੀਆਂ ਵਿਚ ਪਦਮਸ੍ਰੀ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਸ਼ਾਮਲ ਸੀ।

ਵਿਰੋਧੀ ਧਿਰ ਨੇ ਮਾਨਸੂਨ ਸੈਸ਼ਨ ਦਾ ਸਮਾਂ ਵਧਾਉਣ ਦੀ ਕੀਤੀ ਮੰਗ
X

Makhan shahBy : Makhan shah

  |  2 Sept 2024 12:34 PM GMT

  • whatsapp
  • Telegram

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਗਈ ਐ। ਸੈਸ਼ਨ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਮਰਹੂਤ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਹਸਤੀਆਂ ਵਿਚ ਪਦਮਸ੍ਰੀ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਸ਼ਾਮਲ ਸੀ। ਇਸ ਤੋਂ ਇਲਾਵਾ ਆਪ ਦੇ ਵਿਧਾਇਕਾਂ ਅਤੇ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਕਈ ਮੁੱਦੇ ਉਠਾਏ ਗਏ, ਜਿਨ੍ਹਾਂ ਦਾ ਜਵਾਬ ਸੈਸ਼ਨ ਵਿਚ ਮੌਜੂਦ ਮੰਤਰੀਆਂ ਵੱਲੋਂ ਦਿੱਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਐ ਜੋ ਤਿੰਨ ਦਿਨ ਤੱਕ ਚੱਲੇਗਾ। ਸੈਸ਼ਨ ਦੇ ਸ਼ੁਰੂ ਵਿਚ ਮਰਹੂਮ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲਾਅ ਐਂਡ ਆਰਡਰ ਦਾ ਮੁੱਦਾ ਉਠਾਇਆ ਜਦਕਿ ਸੁਖਪਾਲ ਖਹਿਰਾ ਵੱਲੋਂ ਸੈਸ਼ਨ ਵਧਾਉਣ ਦੀ ਮੰਗ ਕੀਤੀ ਗਈ। ਉਨ੍ਹਾਂ ਆਖਿਆ ਕਿ ਹਰ ਵਿਧਾਇਕ ਘੱਟੋ ਘੱਟ 10 ਮਿੰਟ ਮਿਲਣੇ ਚਾਹੀਦੇ ਨੇ।

ਇਸੇ ਤਰ੍ਹਾ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸੈਸ਼ਨ ਵਧਾਉਣ ਦੇ ਨਾਲ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਦੇ ਭਾਰਤ ਮਾਲਾ ਪ੍ਰੋਜੈਕਟ ਲਈ ਜ਼ਮੀਨ ਅਕਵਾਇਰ ਦਾ ਮੁੱਦਾ ਉਠਾਇਆ ਅਤੇ ਆਖਿਆ ਕਿ ਕਿਸਾਨਾਂ ਨੂੰ ਉਚਿਤ ਮੁੱਲ ਦਿੱਤੇ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁੱਢੇ ਨਾਲੇ ਦਾ ਮੁੱਦਾ ਵੀ ਸਦਨ ਵਿਚ ਉਠਾਇਆ ਅਤੇ ਉਸ ਦਾ ਹੱਲ ਕਰਨ ਦੀ ਮੰਗ ਕੀਤੀ।

ਜਲੰਧਰ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਖਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਦੀ ਗੱਲ ਕਰਦਿਆਂ ਆਖਿਆ ਕਿ ਉਨ੍ਹਾਂ ਦੇ ਹਲਕੇ ਵਿਚ ਧੜੱਲੇ ਨਾਲ ਮਾਈਨਿੰਗ ਕੀਤੀ ਜਾ ਰਹੀ ਐ। ਉਨ੍ਹਾਂ ਸੀਐਮ ਮਾਨ ਨੂੰ ਅਪੀਲ ਕੀਤੀ ਕਿ ਉਹ ਇਕ ਵਾਰ ਮੌਕੇ ’ਤੇ ਜਾ ਕੇ ਜ਼ਰੂਰ ਦੇਖਣ ਕਿਉਂਕਿ ਸੀਐਮ ਮਾਨ ਵੀ ਅੱਜਕੱਲ੍ਹ ਜਲੰਧਰ ਵਿਖੇ ਰਹਿ ਰਹੇ ਨੇ। ਇਸ ’ਤੇ ਸੀਐਮ ਮਾਨ ਨੇ ਵਿਧਾਇਕ ਪਰਗਟ ਸਿੰਘ ਨੂੰ ਭਰੋਸਾ ਦਿੱਤਾ ਕਿ ਉਹ ਮੌਕੇ ’ਤੇ ਜਾ ਕੇ ਜ਼ਰੂਰ ਦੇਖਣਗੇ ਅਤੇ ਮੌਕੇ ’ਤੇ ਹੀ ਮਸਲੇ ਦਾ ਹੱਲ ਕਰਨਗੇ।

ਦੱਸ ਦਈਏ ਕਿ ਫਿਲਹਾਲ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਤਿੰਨ ਦਿਨ ਦੇ ਲਈ ਰੱਖਿਆ ਗਿਆ ਏ ਪਰ ਜਿਸ ਤਰੀਕੇ ਨਾਲ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਉਠ ਰਹੀ ਐ ਤਾਂ ਦੇਖਣ ਹੋਵੇਗਾ ਕਿ ਸਰਕਾਰ ਇਸ ਦਾ ਸਮਾਂ ਹੋਰ ਵਧਾਉਂਦੀ ਹੈ ਜਾਂ ਨਹੀਂ।

Next Story
ਤਾਜ਼ਾ ਖਬਰਾਂ
Share it