ਫਿਰੋਜ਼ਪੁਰ ਦੇ ਇਸ ਪਿੰਡ ’ਚ ਪੁਲਿਸ ਨੇ ਚਲਾਈਆਂ ਗੋਲੀਆਂ
ਫ਼ਿਰੋਜ਼ਪੁਰ ਦੇ ਪਿੰਡ ਚੱਕ ਹਮਦ ਵਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਨੇ ਇਕੱਠ ਕਰਕੇ ਖੜ੍ਹੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਦੋ ਪੁਲਿਸ ਵਾਲਿਆਂ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਐ।
By : Makhan shah
ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਚੱਕ ਹਮਦ ਵਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਪੁਲਿਸ ਨੇ ਇਕੱਠ ਕਰਕੇ ਖੜ੍ਹੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਚਾਰ ਨੌਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਤਿੰਨ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਦੋ ਪੁਲਿਸ ਵਾਲਿਆਂ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਐ। ਲੋਕਾਂ ਵੱਲੋਂ ਪੁਲਿਸ ’ਤੇ ਹੋਰ ਵੀ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਨੇ।
ਫਿਰੋਜ਼ਪੁਰ ਦੇ ਪਿੰਡ ਚੱਕ ਹਮਦ ਵਾਲਾ ਵਿਖੇ ਲੋਕਾਂ ਨੂੰ ਉਸ ਸਮੇਂ ਹੱਥਾਂ ਪੈਰਾਂ ਦੀ ਪੈ ਗਈ ਜਦੋਂ ਕਥਿਤ ਤੌਰ ’ਤੇ ਪੁਲਿਸ ਨੇ ਲੋਕਾਂ ’ਤੇ ਗੋਲੀ ਚਲਾ ਦਿੱਤੀ ਅਤੇ ਚਾਰ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ ਨੌਜਵਾਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਜਣੇ ਲੰਗਰ ਛਕ ਕੇ ਆ ਰਹੇ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੇ ਪੁਲਿਸ ਵਾਲਿਆਂ ਦੇ ਸ਼ਰਾਬੀ ਹੋਣ ਦੀ ਗੱਲ ਵੀ ਆਖੀ।
ਜਿਸ ਦੌਰਾਨ ਇਹ ਗੋਲੀਬਾਰੀ ਦੀ ਘਟਨਾ ਵਾਪਰੀ ਤਾਂ ਉਥੇ ਮੌਜੂਦ ਵੱਡੀ ਗਿਣਤੀ ਵਿਚ ਲੋਕਾਂ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ, ਜਦੋਂ ਪਿੰਡ ਵਾਸੀਆਂ ਨੇ ਸਖ਼ਤੀ ਦੇ ਨਾਲ ਉਸ ਕੋਲੋਂ ਪੁੱਛਿਆ ਤਾਂ ਉਸ ਨੇ ਆਖਿਆ ਕਿ ਗੋਲੀ ਉਸ ਨੇ ਨਹੀਂ ਚਲਾਈ ਬਲਕਿ ਉਨ੍ਹਾਂ ਦੀ ਪੂਰੀ ਟੀਮ ਸੀ ਅਤੇ ਉਨ੍ਹਾਂ ਦੇ ਨਾਲ ਐਸਐਚਓ ਸੀ।
ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਹੜਕੰਪ ਮੱਚ ਗਿਆ। ਜ਼ਖ਼ਮੀ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਆਖਿਆ ਕਿ ਉਹ ਤਾਂ ਬਾਬਾ ਬੁੱਢਾ ਜੀ ਦੇ ਮੇਲੇ ’ਤੇ ਗਏ ਹੋਏ ਸੀ, ਜਦੋਂ ਆਏ ਤਾਂ ਇਹ ਘਟਨਾ ਵਾਪਰੀ ਗਈ। ਉਨ੍ਹਾਂ ਨੇ ਵੀ ਇਹੀ ਆਖਿਆ ਕਿ ਪੁਲਿਸ ਵਾਲਿਆਂ ਵੱਲੋਂ ਗੋਲੀ ਚਲਾਈ ਗਈ।
ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੋਈ ਐਕਸੀਡੈਂਟ ਹੋਇਆ ਸੀ, ਜਿਨ੍ਹਾਂ ਵੱਲੋਂ ਪੁਲਿਸ ਦੇ ਨਾਲ ਬਹਿਸਬਾਜ਼ੀ ਕਰਦਿਆਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੌਰਾਨ ਪੁਲਿਸ ਨੂੰ ਆਪਣੀ ਬਚਾਅ ਵਿਚ ਹਵਾਈ ਫਾਇਰ ਕਰਨੇ ਪਏ।
ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਦਹਿਸ਼ਤ ਅਤੇ ਰੋਸ ਦਾ ਮਾਹੌਲ ਪਾਇਆ ਜਾ ਰਿਹਾ ਏ।