ਸੁੱਚਾ ਸਿੰਘ ਲੰਗਾਹ ਦਾ ਜੇਲ੍ਹ ਬਾਹਰ ਪਿਆ ਸੁਪਰਡੈਂਟ ਦਾ ਪੰਗਾ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਸ ਸਮੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਭਾ ਜੇਲ ਵਿੱਚ ਬੰਦ ਨੇ। ਅੱਜ ਬਿਕਰਮ ਮਜੀਠੀਆ ਨਾਲ ਮੁਲਾਕਤ ਕਰਨ ਦੇ ਲਈ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਵਿਸ਼ੇਸ਼ ਤੌਰ ਤੇ ਆਪਣੇ ਸਾਥੀਆਂ ਨਾਲ ਪਹੁੰਚੇ। ਪਰ ਪੁਲਿਸ ਫੋਰਸ ਅਤੇ ਜੇਲ ਪ੍ਰਸ਼ਾਸਨ ਨੇ ਜੇਲ ਦੇ ਬਾਹਰਲੇ ਗੇਟ ਤੇ ਹੀ ਰੋਕ ਲਿਆ। ਜਿਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਜੇਲ ਵਿੱਚ ਬੰਦ ਵਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਸੁੱਚਾ ਸਿੰਘ ਲੰਗਾਹ ਨੂੰ ਹੀ ਰੋਕ ਦਿੱਤਾ। ਕੁਝ ਸਮੇਂ ਬਾਅਦ ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਜੇਲ ਦੇ ਬਾਹਰ ਆਏ ਅਤੇ ਉਨਾਂ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਨਾ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜੇਲ ਦੇ ਗੇਟ ਤੇ ਹੀ ਪੰਜਾਬ ਸਰਕਾਰ ਅਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਰੇਬਾਜ਼ੀ ਕੀਤੀ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਕੀਤਾ।

By : Makhan shah
ਨਾਭਾ (ਵਿਵੇਕ ਕੁਮਾਰ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਇਸ ਸਮੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨਾਭਾ ਜੇਲ ਵਿੱਚ ਬੰਦ ਨੇ। ਅੱਜ ਬਿਕਰਮ ਮਜੀਠੀਆ ਨਾਲ ਮੁਲਾਕਤ ਕਰਨ ਦੇ ਲਈ ਸੀਨੀਅਰ ਆਗੂ ਸੁੱਚਾ ਸਿੰਘ ਲੰਗਾਹ ਵਿਸ਼ੇਸ਼ ਤੌਰ ਤੇ ਆਪਣੇ ਸਾਥੀਆਂ ਨਾਲ ਪਹੁੰਚੇ। ਪਰ ਪੁਲਿਸ ਫੋਰਸ ਅਤੇ ਜੇਲ ਪ੍ਰਸ਼ਾਸਨ ਨੇ ਜੇਲ ਦੇ ਬਾਹਰਲੇ ਗੇਟ ਤੇ ਹੀ ਰੋਕ ਲਿਆ। ਜਿਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਜੇਲ ਵਿੱਚ ਬੰਦ ਵਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਸੁੱਚਾ ਸਿੰਘ ਲੰਗਾਹ ਨੂੰ ਹੀ ਰੋਕ ਦਿੱਤਾ। ਕੁਝ ਸਮੇਂ ਬਾਅਦ ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਜੇਲ ਦੇ ਬਾਹਰ ਆਏ ਅਤੇ ਉਨਾਂ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਨਾ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਜੇਲ ਦੇ ਗੇਟ ਤੇ ਹੀ ਪੰਜਾਬ ਸਰਕਾਰ ਅਤੇ ਜੇਲ ਪ੍ਰਸ਼ਾਸਨ ਦੇ ਖਿਲਾਫ ਜ਼ੋਰਦਾਰ ਨਾਰੇਬਾਜ਼ੀ ਕੀਤੀ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਕੀਤਾ।
ਜਿਸ ਤੋਂ ਬਾਅਦ ਸੁੱਚਾ ਸਿੰਘ ਲੰਗਾਹ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਬਹਿੰਸ ਵੀ ਹੁੰਦੀ ਆਈ।ਜੇਲ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਜੇਲ ਦੇ ਬਾਹਰ ਆਏ ਅਤੇ ਉਨਾਂ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਬਿਕਰਮ ਮਜੀਠੀਆ ਨਾਲ ਮੁਲਾਕਾਤ ਤੋਂ ਨਾ ਕਰ ਦਿੱਤੀ। ਇਸ ਮੌਕੇ ਤੇ ਅਕਾਲੀ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਕਰ ਰਹੀ ਹੈ।
ਸੁੱਚਾ ਸਿੰਘ ਲੰਗਾਹ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਜਾਣਬੁਝ ਕੇ ਅਕਾਲੀ ਦਲ ਨਾਲ ਧੱਕਾ ਕਰ ਰਹੀ ਹੈ ਅਤੇ ਅਕਾਲੀ ਆਗੂਆਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਵਾਲੀ ਹੈ ਅਤੇ ਸਰਕਾਰ ਬਣਦੇ ਹੀ ਅਸੀਂ ਜੇਲ੍ਹ 'ਚ ਮਿਲਣ ਆਉਣ ਵਾਲਿਆਂ ਲਈ ਨਿਯਮ ਬਦਲ ਦਵਾਂਗੇ।
ਇਸ ਦੇ ਨਾਲ ਹੀ ਸੁੱਚਾ ਸਿੰਘ ਲੰਗਾਹ ਨੇ ਨਵੇਂ ਬਣੇ ਅਕਾਲੀ ਦਲ ਅਤੇ ਗਿਆਨੀ ਹਰਪ੍ਰੀਤ ਸਿੰਘ ਤੇ ਵੀ ਸ਼ਬਦੀ ਵਾਰ ਕਰਦੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਜੋਂ ਮਰਜ਼ੀ ਕਰ ਲਵੇ ਇਸ ਤੋਂ ਕੁਝ ਨਹੀਂ ਹੋਣਾ ਜਦੋਂ ਪਰਮਾਤਮਾ ਨੇ ਇਸ ਨੂੰ ਅਕਾਲ ਤਖਤ ਤੋਂ ਥੱਲੇ ਲਾ ਦਿੱਤਾ ਅਤੇ ਹੁਣ ਬਿਲਕੁਲ ਹੀ ਨੀਚੇ ਆ ਗਿਆ ਹੈ। ਇਸ ਦੇ ਨਾਲ ਹੀ ਲੰਗਾਹ ਨੇ ਕਿਹਾ ਕਿ ਅਕਾਲੀ ਦਲ ਮਜਬੂਤ ਹੈ ਮਜਬੂਤ ਰਹੇਗਾ ਅਤੇ ਹਰਪ੍ਰੀਤ ਸਿੰਘ ਦੇ ਕਹਿਣ' ਤੇ ਕੁਝ ਨਹੀਂ ਹੋਣਾ।
ਇਸ ਮੌਕੇ ਤੇ ਨਵੀਂ ਜਿਲ੍ਹਾ ਜੇਲ ਦੇ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋ ਨੇ ਕਿਹਾ ਕਿ ਜੇਲ ਰੂਲਾਂ ਦੇ ਮੁਤਾਬਕ ਹੀ ਅਸੀਂ ਮੁਲਾਕਾਤ ਕਰਵਾ ਰਹੇ ਹਾਂ ਕਿਉਂਕਿ ਮਜੀਠੀਆ ਨੂੰ ਮਿਲਣ ਦੇ ਲਈ ਉਹਨਾਂ ਦੇ 10 ਪਰਿਵਾਰਕ ਮੈਂਬਰਾਂ ਦਾ ਹੀ ਨਾਮ ਸ਼ਾਮਿਲ ਹੈ ਅਤੇ ਦੋ ਉਸ ਵਿੱਚ ਵਕੀਲ ਸ਼ਾਮਿਲ ਹਨ। ਅਸੀਂ ਜੇਲ ਪ੍ਰਸ਼ਾਸਨ ਦੇ ਨਿਯਮਾਂ ਤਹਿਤ ਦੇ ਬਾਹਰ ਹੋ ਕੇ ਕੋਈ ਵੀ ਮੁਲਾਕਾਤ ਨਹੀਂ ਕਰਵਾ ਸਕਦੇ।


