Begin typing your search above and press return to search.

ਪੰਜਾਬ 'ਚ ਪਵੇਗਾ ਭਾਰੀ ਮੀਂਹ , ਜਾਣੋ ਕਿੱਥੇ-ਕਿੱਥੇ ਹੋਇਆ ਅਲਰਟ ਜਾਰੀ

ਮੌਸਮ ਵਿਭਾਗ ਨੇ ਦੱਸਿਆ ਕਿ ਬੇਸ਼ਕ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਕਮਜ਼ੋਰ ਹੋਣੀ ਸ਼ੁਰੂ ਹੋ ਗਈ ਹੈ ਪਰ ਆਉਣ ਵਾਲੇ ਅਗਲੇ 2 ਦਿਨਾਂ 'ਚ ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਪੈ ਸਕਦਾ ਹੈ

ਪੰਜਾਬ ਚ ਪਵੇਗਾ ਭਾਰੀ ਮੀਂਹ , ਜਾਣੋ ਕਿੱਥੇ-ਕਿੱਥੇ ਹੋਇਆ ਅਲਰਟ ਜਾਰੀ
X

lokeshbhardwajBy : lokeshbhardwaj

  |  10 July 2024 6:48 AM IST

  • whatsapp
  • Telegram

ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਬੇਸ਼ਕ ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਕਮਜ਼ੋਰ ਹੋਣੀ ਸ਼ੁਰੂ ਹੋ ਗਈ ਹੈ ਪਰ ਆਉਣ ਵਾਲੇ ਅਗਲੇ 2 ਦਿਨਾਂ 'ਚ ਪੰਜਾਬ ਦੇ ਕਈ ਸ਼ਹਿਰਾਂ ਚ ਮੀਂਹ ਪੈ ਸਕਦਾ ਹੈ । ਹਾਲਾਂਕਿ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ । ਮੌਸਮ ਵਿਭਾਗ ਨੇ ਇਹ ਵੀ ਦੱਸਿਆ ਕਿ ਫਿਲਹਾਲ ਮੌਸਮ ਚ ਹਾਲਾਤ ਅਜਿਹੇ ਹਨ ਕਿ ਆਉਣ ਵਾਲੇ ਦੋ ਦਿਨਾਂ 'ਚ ਵਾਤਾਵਰਨ 'ਚ ਨਮੀ ਵਧ ਸਕਦੀ ਹੈ , ਜਿਸ ਤੋਂ ਬਾਅਦ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ । ਪਰ 11 ਜੁਲਾਈ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।

ਜਾਣੋ ਕਦੋਂ ਹੋਵੇਗੀ ਪੰਜਾਬ 'ਚ ਬਰਸਾਤ ?

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਤੱਕ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ 11 ਅਤੇ 12 ਜੁਲਾਈ ਨੂੰ ਪੰਜਾਬ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। 11 ਜੁਲਾਈ ਨੂੰ ਕੁਝ ਥਾਵਾਂ 'ਤੇ ਅਤੇ 12 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਮੀਂਹ ਪੈ ਸਕਦਾ ਹੈ। ਇਸ ਨਾਲ ਤਾਪਮਾਨ 'ਚ ਜ਼ਿਆਦਾ ਫਰਕ ਨਹੀਂ ਪਵੇਗਾ। ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਲੁਧਿਆਣਾ ਚ 11 ਅਤੇ 12 ਜੁਲਾਈ ਨੂੰ ਮੀਂਹ ਪੈ ਸਕਦਾ ਹੈ । 12 ਜੁਲਾਈ ਨੂੰ ਇਸ ਜ਼ਿਲ੍ਹੇ ਭਾਰੀ ਮੀਂਹ ਦੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਹੈ । ਮੌਸਮ ਵਿਭਾਗ ਨੇ ਦੱਸਿਆ ਕਿ ਪਟਿਆਲਾ,ਤਰਨਤਾਨ ਅਤੇ ਜਲੰਧਰ ਚ 13 ਨੂੰ ਜੁਲਾਈ ਨੂੰ ਵੀ ਭਾਰੀ ਬਰਸਾਤ ਹੋ ਸਕਦੀ ਹੈ ।ਪੰਜਾਬ ਚ ਪਵੇਗਾ ਭਾਰੀ ਮੀਂਹ , ਜਾਣੋ ਕਿੱਥੇ-ਕਿੱਥੇ ਹੋਇਆ ਅਲਰਟ ਜਾਰੀ

ਮੌਸਮ 'ਚ ਵਧੀ ਨਮੀ ਦੀ ਮਾਤਰਾ

ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਜ਼ਿਆਦਾਤਰ ਸ਼ਹਿਰਾਂ ਵਿੱਚ ਨਮੀ ਦਾ ਪੱਧਰ 85 ਤੋਂ 100 ਤੱਕ ਪਹੁੰਚ ਗਿਆ ਹੈ ਅਤ ਕਿਹਾ ਜਾ ਰਿਹਾ ਕਿ ਆਉਣ ਵਾਲੇ ਦੋ ਦਿਨ ਵੀ ਇਸੇ ਤਰ੍ਹਾਂ ਰਹਿਣ ਦੀ ਉਮੀਦ ਹੈ। ਅੰਮ੍ਰਿਤਸਰ ਵਿੱਚ ਨਮੀ ਦਾ ਪੱਧਰ 74 ਤੋਂ 86 ਫੀਸਦੀ, ਜਲੰਧਰ ਵਿੱਚ 59 ਤੋਂ 100 ਫੀਸਦੀ, ਲੁਧਿਆਣਾ ਵਿੱਚ 70 ਤੋਂ 77 ਫੀਸਦੀ ਅਤੇ ਪਟਿਆਲਾ ਵਿੱਚ 80 ਤੋਂ 86 ਫੀਸਦੀ ਦਰਜ ਕੀਤਾ ਗਿਆ ।


Next Story
ਤਾਜ਼ਾ ਖਬਰਾਂ
Share it