Begin typing your search above and press return to search.

ਪੰਜਾਬ ਦੀਆਂ ਲੋੜਵੰਦ ਔਰਤਾਂ ਲਈ ਵਰਦਾਨ ਬਣੀ ਇਹ ਸਕੀਮ

ਬੇਇਨਸਾਫ਼ੀ ਜਾਂ ਹਿੰਸਾ ਦਾ ਸਾਹਮਣਾ ਕਰ ਰਹੀ ਲੋੜਵੰਦ ਔਰਤ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਇਸ ਹੈਲਪਲਾਈਨ 'ਤੇ ਕਾਲ ਕਰਕੇ ਮਦਦ ਮੰਗ ਸਕਦੀ ਹੈ ।

ਪੰਜਾਬ ਦੀਆਂ ਲੋੜਵੰਦ ਔਰਤਾਂ ਲਈ ਵਰਦਾਨ ਬਣੀ ਇਹ ਸਕੀਮ
X

lokeshbhardwajBy : lokeshbhardwaj

  |  25 July 2024 3:51 PM IST

  • whatsapp
  • Telegram

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਦੀਆਂ ਲੋੜਵੰਦ ਔਰਤਾਂ ਲਈ ਸਹਾਇਤਾ ਪ੍ਰਦਾਨ ਕਰਨ ਵਾਲੀ ਵੂਮੈਨ ਹੈਲਪਲਾਈਨ ਨੰਬਰ 181 ਸਕੀਮ ਚਲਾਈ ਗਈ ਹੈ, ਜਿਸ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣਾ ਹੈ । ਬੇਇਨਸਾਫ਼ੀ ਜਾਂ ਹਿੰਸਾ ਦਾ ਸਾਹਮਣਾ ਕਰ ਰਹੀ ਲੋੜਵੰਦ ਔਰਤ ਪੰਜਾਬ ਦੇ ਕਿਸੇ ਵੀ ਕੋਨੇ ਤੋਂ ਇਸ ਹੈਲਪਲਾਈਨ 'ਤੇ ਕਾਲ ਕਰਕੇ ਮਦਦ ਮੰਗ ਸਕਦੀ ਹੈ । ਰਾਜ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫ਼ਤਰਾਂ ਵੱਲੋਂ ਔਰਤਾਂ ਦੀ ਮਦਦ ਲਈ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ । ਦੱਸਦਈਏ ਕਿ ਮਹਿਲਾ ਹੈਲਪਲਾਈਨ ਨੰਬਰ 181 ਰਾਜ ਦੀਆਂ ਔਰਤਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ । ਜਾਣਕਾਰੀ ਅਨੁਸਾਰ ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਵੱਲੋਂ ਕੀਤਾ ਗਿਆ ਹੈ | ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਰੋਜ਼ ਲੋੜਵੰਦ ਔਰਤਾਂ ਵੱਲੋਂ ਮਹਿਲਾ ਹੈਲਪਲਾਈਨ 'ਤੇ ਕਰੀਬ 150 ਕਾਲਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਮਹੀਨੇ 4000 ਤੋਂ 5000 ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀਂ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ । ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਰਾਜ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਇੱਕ ਸ਼ਾਨਦਾਰ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ । ਉਨ੍ਹਾਂ ਕਿਹਾ ਕਿ ਕੋਈ ਵੀ ਲੋੜਵੰਦ ਔਰਤ ਜੋ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਪ੍ਰੇਸ਼ਾਨੀ ਦਾ ਸ਼ਿਕਾਰ ਹੋ ਰਹੀ ਹੈ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ ।


Next Story
ਤਾਜ਼ਾ ਖਬਰਾਂ
Share it