ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦਾ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ
ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ’ਤੇ ਜਮ ਕੇ ਤਿੱਖਾ ਨਿਸ਼ਾਨਾ ਸਾਧਿਆ। ਬਿੱਟੂ ਦਾ ਕਹਿਣਾ ਏ ਕਿ ਆਪ ਵੱਲੋਂ ਰੋਜ਼ਾਨਾ ਭਾਜਪਾ ਦੇ ਵਿਰੁੱਧ ਗ਼ਲਤ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਨੇ
By : Makhan shah
ਚੰਡੀਗੜ੍ਹ : ਚੰਡੀਗੜ੍ਹ ਵਿਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਦਫ਼ਤਰ ਅੱਗੇ ਪ੍ਰਦਰਸ਼ਨ ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ’ਤੇ ਜਮ ਕੇ ਤਿੱਖਾ ਨਿਸ਼ਾਨਾ ਸਾਧਿਆ। ਬਿੱਟੂ ਦਾ ਕਹਿਣਾ ਏ ਕਿ ਆਪ ਵੱਲੋਂ ਰੋਜ਼ਾਨਾ ਭਾਜਪਾ ਦੇ ਵਿਰੁੱਧ ਗ਼ਲਤ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਨੇ ਅਤੇ ਜ਼ਿੰਮੇਵਾਰੀ ਕੇਂਦਰ ਸਰਕਾਰ ਦੇ ਸਿਰ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।
ਪੰਜਾਬ ਭਾਜਪਾ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਲੈਕੇ ਐਫਸੀਆਈ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਖਿਆ ਕਿ ਆਪ ਨੇਤਾਵਾਂ ਵੱਲੋਂ ਗ਼ਲ਼ਤ ਬਿਆਨਬਾਜ਼ੀ ਕੀਤੀ ਜਾ ਰਹੀ ਐਜਦਕਿ 15 ਲੱਖ ਟਨ ਝੋਨੇ ਦੀ ਜਗ੍ਹਾ ਅੱਜ ਵੀ ਖਾਲੀ ਪਈ ਹੋਈ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਿਰ ਜ਼ਿੰਮੇਵਾਰੀ ਛੱਡ ਕੇ ਇਸ ਤਰ੍ਹਾਂ ਭੱਜ ਨਹੀਂ ਸਕਦੀ।
ਦੱਸ ਦਈਏ ਕਿ ਅੱਜ ਚੰਡੀਗੜ੍ਹ ਵਿਚ ਆਪ ਸਰਕਾਰ ਵੱਲੋਂ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਭਾਜਪਾ ਦਫ਼ਤਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ।