ਵਿਜੀਲੈਂਸ ਵਿਭਾਗ ਨੇ 70 ਹਜ਼ਾਰ ਰਿਸ਼ਵਤ ਲੈਂਦਾ ਹੌਲਦਾਰ ਕੀਤਾ ਕਾਬੂ
ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਰਦੇ ਹੋਏ ਇੱਕ ਹੌਲਦਾਰ ਨੂੰ 70 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਕਤਲ ਮਾਮਲੇ ਵਿੱਚ ਨਾਮਜਦ ਨਾ ਕਰਨ ਨੂੰ ਲੈ ਕੇ ਥਾਣਾ ਸੰਗਤ ਵਿਖੇ ਤੈਨਾਤ ਹੌਲਦਾਰ ਕੁਲਦੀਪ ਸਿੰਘ ਵੱਲੋਂ 70 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ|
By : Makhan shah
ਬਠਿੰਡਾ (ਵਿਵੇਕ) : ਵਿਜੀਲੈਂਸ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਤਹਿਤ ਕਾਰਵਾਈ ਕਰਦੇ ਹੋਏ ਇੱਕ ਹੌਲਦਾਰ ਨੂੰ 70 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਨੇ ਦੱਸਿਆ ਕਿ ਕਤਲ ਮਾਮਲੇ ਵਿੱਚ ਨਾਮਜਦ ਨਾ ਕਰਨ ਨੂੰ ਲੈ ਕੇ ਥਾਣਾ ਸੰਗਤ ਵਿਖੇ ਤੈਨਾਤ ਹੌਲਦਾਰ ਕੁਲਦੀਪ ਸਿੰਘ ਵੱਲੋਂ 70 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ| ਜਿਸ ਸਬੰਧੀ ਵਿਜੀਲੈਂਸ ਵੱਲੋਂ ਪਹਿਲਾਂ ਹੀ ਕੇਸ ਰਜਿਸਟਰਡ ਕੀਤਾ ਗਿਆ ਸੀ|
ਅੱਜ ਥਾਣੇ ਨੇੜੇ ਓਵਰ ਬ੍ਰਿਜ ਦੇ ਥੱਲੇ ਕੁਲਦੀਪ ਸਿੰਘ ਵੱਲੋਂ ਇਹ 70 ਹਜਾਰ ਰੁਪਏ ਰਿਸ਼ਵਤ ਦੇ ਲਏ ਗਏ| ਪਰ ਜਦੋਂ ਵਿਜੀਲੈਂਸ ਦਾ ਟਰੈਪ ਲੱਗਿਆ ਵੇਖਿਆ ਤਾਂ ਮੌਕੇ ਤੋਂ ਫਰਾਰ ਹੋ ਗਿਆ ਅਤੇ ਵਿਜੀਲੈਂਸ ਦੀ ਟੀਮ ਵੱਲੋਂ ਜਦੋਂ ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ਤੇ ਪਿੰਡ ਭੁੱਚੋ ਖੁਰਦ ਨੇੜੇ ਹੌਲਦਾਰ ਕੁਲਦੀਪ ਸਿੰਘ ਨੂੰ ਗੱਡੀ ਸਮੇਤ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਵੱਲੋਂ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰੀ ਗਈ ਅਤੇ ਕਈ ਗੱਡੀਆਂ ਨੂੰ ਹਿੱਟ ਕੀਤਾ ਗਿਆ |
ਇਸ ਦੌਰਾਨ ਹੌਲਦਾਰ ਕੁਲਦੀਪ ਸਿੰਘ ਦੀ ਗੱਡੀ ਦਾ ਟਾਇਰ ਬਲਾਸਟ ਹੋ ਗਿਆ ਵਿਜੀਲੈਂਸ ਦੀ ਟੀਮ ਵੱਲੋਂ 70 ਹਜਾਰ ਰੁਪਏ ਸਣੇ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਕੁਲਦੀਪ ਸਿੰਘ ਖਿਲਾਫ ਹਿਟ ਐਂਡ ਰਨ ਅਤੇ ਭ੍ਰਸ਼ਟਾਚਾਰ ਤਹਿਤ ਮਾਮਲਾ ਦਰਜ ਕਰਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ|