'WARIS PUNJAB DE' MEMBERS ਵੱਲੋਂ VIGOROUS PROTEST
ਅੱਜ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਕਾਰਕੁੰਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

By : Mehtab-Ud-Din
MP ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ
ਜਾਂਚ ਏਜੰਸੀਆਂ ਤੋਂ ਮੰਗੀ ਬਿਆਨਾਂ ਦੀ ਸੱਚਾਈ
ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਬਾਹਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਕਾਰਕੁੰਨਾਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਾਂਗਰਸ ਨੇਤਾ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨਾਂ ਦੇ ਖਿਲਾਫ ਕੀਤਾ ਗਿਆ। ਕਾਰਕੁਨਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਰੋਸ ਵਿੱਚ ਰੰਧਾਵਾ ਦਾ ਪੁਤਲਾ ਸਾੜਿਆ ਗਿਆ ਅਤੇ ਸਰਕਾਰ ਅਤੇ ਕਾਂਗਰਸ ਦੇ ਖਿਲਾਫ ਨਾਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਬਾਰੇ ਦਿੱਤੇ ਬਿਆਨ ਗ਼ਲਤ ਅਤੇ ਬਿਨਾਂ ਸਬੂਤ ਦੇ ਹਨ। ਇਹ ਬਿਆਨ ਪੰਜਾਬ ਦੇ ਸ਼ਾਂਤੀਪੂਰਨ ਮਾਹੌਲ ਨੂੰ ਖਰਾਬ ਕਰ ਸਕਦੇ ਹਨ।
ਪਾਰਟੀ ਦੇ ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ “ਫੂਟ ਪਾਓ ਅਤੇ ਰਾਜ ਕਰੋ” ਦੀ ਨੀਤੀ ਅਪਣਾਉਂਦੀ ਆਈ ਹੈ। ਜਦੋਂ ਪੰਜਾਬ ਵਿੱਚ ਸ਼ਾਂਤੀ ਬਣਦੀ ਹੈ, ਕੁਝ ਨੇਤਾ ਵਿਵਾਦਿਤ ਬਿਆਨ ਦੇ ਕੇ ਮਾਹੌਲ ਖਰਾਬ ਕਰਦੇ ਹਨ।
ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਰਿਆੜ ਨੇ ਕਿਹਾ ਕਿ ਇਹ ਪ੍ਰਦਰਸ਼ਨ ਸਿਰਫ਼ ਇੱਕ ਵਿਅਕਤੀ ਦੇ ਖਿਲਾਫ ਨਹੀਂ। ਇਹ ਉਸ ਸੋਚ ਦੇ ਖਿਲਾਫ ਹੈ ਜੋ ਸਮਾਜ ਵਿੱਚ ਨਫਰਤ ਫੈਲਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਜਾਗਰੂਕ ਹਨ ਅਤੇ ਭੜਕਾਉਂਦੀ ਰਾਜਨੀਤੀ ਨੂੰ ਕਬੂਲ ਨਹੀਂ ਕਰਨਗੇ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਜਾਂਚ ਏਜੰਸੀਆਂ ਇਨ੍ਹਾਂ ਬਿਆਨਾਂ ਦੀ ਸੱਚਾਈ ਦੀ ਜਾਂਚ ਕਰਨ। ਅਦਾਲਤਾਂ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਮਾਮਲਿਆਂ ਵਿੱਚ ਨਿਰਪੱਖ ਸੁਣਵਾਈ ਯਕੀਨੀ ਬਣਾਉਣ।
ਇਸ ਰੋਸ ਪ੍ਰਦਰਸ਼ਨ ਮੌਕੇ ਵੱਡੀ ਗਿਣਤੀ ਵਿੱਚ ਕਾਰਕੁਨ ਮੌਜੂਦ ਸਨ। ਨਾਰੇਬਾਜ਼ੀ ਅਤੇ ਵਿਰੋਧ ਕਾਫ਼ੀ ਲੰਮੇਰਾ ਸਮਾਂ ਜਾਰੀ ਰਿਹਾ। ਆਖ਼ਰ ਵਿੱਚ ਚੇਤਾਵਨੀ ਦਿੱਤੀ ਗਈ ਕਿ ਜੇ ਇਹ ਬਿਆਨਬਾਜ਼ੀ ਨਾ ਰੁਕੀ ਤਾਂ ਹੋਰ ਤੇਜ਼ ਆੰਦੋਲਨ ਕੀਤਾ ਜਾਵੇਗਾ।
ਇਹ ਮਾਮਲਾ ਪੰਜਾਬ ਦੀ ਸਿਆਸਤ ਵਿੱਚ ਤਣਾਅ ਵਧਾ ਸਕਦਾ ਹੈ। ਹੁਣ ਦੇਖਣਾ ਇਹ ਹੈ ਕਿ ਜਾਂਚ ਏਜੰਸੀਆਂ ਅਤੇ ਅਦਾਲਤਾਂ ਇਸ ਮਾਮਲੇ ਨੂੰ ਕਿਵੇਂ ਹੱਲ ਕਰਦੀਆਂ ਹਨ।


