ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਸਵਾਗਤ ਕਰਦੇ ਹਾਂ : ਗਰੇਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ ਦੇ ਵਿੱਚ ਲੇ ਗਏ ਫੈਸਲੇ ਤੋਂ ਬਾਅਦ ਐਸਜੀਪੀਸੀ ਮੈਂਬਰ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅੰਤਰਿਮ ਕਮੇਟੀ ਦੀ ਮੀਟਿੰਗ ਦੇ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।

By : Makhan shah
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ ਦੇ ਵਿੱਚ ਲੇ ਗਏ ਫੈਸਲੇ ਤੋਂ ਬਾਅਦ ਐਸਜੀਪੀਸੀ ਮੈਂਬਰ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅੰਤਰਿਮ ਕਮੇਟੀ ਦੀ ਮੀਟਿੰਗ ਦੇ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ।
ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਬਤੌਰ ਕਾਰਜਕਾਰੀ ਜਥੇਦਾਰ ਸੇਵਾਵਾਂ ਨਿਭਾਉਗੇ। ਇਸ ਦੇ ਨਾਲ ਹੀ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਕੌਮ ਦੇ ਵਿੱਚ ਚੱਲ ਰਹੀਆਂ ਦੁਬਿਧਾਵਾਂ ਨੂੰ ਖਤਮ ਕਰਕੇ ਕੌਮ ਨੂੰ ਇੱਕਜੁੱਟ ਕਰਨ ਦਾ ਕੰਮ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਰਨਗੇ।


