Begin typing your search above and press return to search.

Yoga Girl: ਅਰਚਨਾ ਮਕਵਾਨਾ ਪੁਲਿਸ ਜਾਂਚ 'ਚ ਸ਼ਾਮਿਲ, ਦਰਜ ਕਰਵਾਏ ਬਿਆਨ

ਬੀਤੇ ਦਿਨਾਂ ਵਿੱਚ ਇਕ ਯੋਗਾ ਗਰਲ ਅਰਚਨਾ ਮਕਵਾਨਾ ਦਾ ਮਾਮਲਾ ਭੱਖਦਾ ਨਜ਼ਰ ਆਇਆ। ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਿਸ ਜਾਂਚ ਵਿੱਚ ਸ਼ਾਮਿਲ ਹੋਈ।

Yoga Girl: ਅਰਚਨਾ ਮਕਵਾਨਾ ਪੁਲਿਸ ਜਾਂਚ ਚ ਸ਼ਾਮਿਲ, ਦਰਜ ਕਰਵਾਏ ਬਿਆਨ
X

Dr. Pardeep singhBy : Dr. Pardeep singh

  |  10 July 2024 4:33 PM IST

  • whatsapp
  • Telegram

ਅੰਮ੍ਰਿਤਸਰ: ਬੀਤੇ ਦਿਨਾਂ ਵਿੱਚ ਇਕ ਯੋਗਾ ਗਰਲ ਅਰਚਨਾ ਮਕਵਾਨਾ ਦਾ ਮਾਮਲਾ ਭੱਖਦਾ ਨਜ਼ਰ ਆਇਆ। ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਅਰਚਨਾ ਮਕਵਾਨਾ ਪੁਲਿਸ ਜਾਂਚ ਵਿੱਚ ਸ਼ਾਮਿਲ ਹੋਈ। ਅਰਚਨਾ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਦਰਅਸਲ ਐਸਜੀਪੀਸੀ ਨੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ ਸੀ।

ਜਾਣੋ, ਕੀ ਹੈ ਮਾਮਲਾ

ਦਰਅਸਲ, 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ ਅਰਚਨਾ ਮਕਵਾਨਾ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕੀਤਾ। ਅਰਚਨਾ 21 ਜੂਨ ਨੂੰ ਐਵਾਰਡ ਲੈਣ ਦਿੱਲੀ ਪਹੁੰਚੀ ਸੀ। ਇਸ ਨਾਲ ਉਹ ਅੰਮ੍ਰਿਤਸਰ ਮੱਥਾ ਟੇਕਣ ਆਈ। ਅਰਚਨਾ ਯੋਗਾ ਗਰਲ ਹੈ ਅਤੇ ਵੱਖ-ਵੱਖ ਥਾਵਾਂ 'ਤੇ ਯੋਗਾ ਕਰਦੀ ਹੈ। ਅਰਚਨਾ ਨੇ ਇੰਸਟਾਗ੍ਰਾਮ 'ਤੇ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ ਦੀ ਯਾਤਰਾ ਦੌਰਾਨ ਆਸਣ (ਯੋਗਾ) ਕਰਦੇ ਹੋਏ ਇਕ ਫੋਟੋ ਪੋਸਟ ਕੀਤੀ ਸੀ।

ਫੋਟੋ ਵਾਇਰਲ ਹੋਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਰਚਨਾ ਖਿਲਾਫ ਪੁਲਿਸ ਨੂੰ ਸ਼ਿਕਾਇਤ ਕੀਤੀ। ਐੱਸ.ਜੀ.ਪੀ.ਸੀ ਨੇ ਉਸ 'ਤੇ ਸਿੱਖ ਭਾਵਨਾਵਾਂ ਅਤੇ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਤਿੰਨ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਅਤੇ 5000 ਰੁਪਏ ਦਾ ਜੁਰਮਾਨਾ ਲਾਇਆ ਗਿਆ।

Next Story
ਤਾਜ਼ਾ ਖਬਰਾਂ
Share it